Bathinda News:ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਬੀਤੀ ਦੇਰ ਸਾਮ ਇੱਥੇ ਹੋਈ। ਜਿਸ ਵਿੱਚ ਪਾਰਟੀ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਕਾਰਜ਼ਕਾਰੀ ਪ੍ਰਧਾਨ ਬੂਟਾ ਸਿੰਘ ਰਣਸੀਂਹ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਜਨਰਲ ਸਕੱਤਰ ਸਰਬਜੀਤ ਸਿੰਘ ਅਲਾਲ ਅਤੇ ਯੂਥ ਆਗੂ ਨਵਦੀਪ ਸਿੰਘ ਢੱਡੇ ਸ਼ਾਮਲ ਹੋਏ। ਗੰਭੀਰ ਵਿਚਾਰ ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਅਤੇ ਸੁਧਾਰ ਲਹਿਰ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਭਰਤੀ ਮੁਹਿੰਮ ਦਾ ਯੂਨਾਈਟਿਡ ਅਕਾਲੀ ਦਲ ਹਿੱਸਾ ਨਹੀਂ ਬਣੇਗਾ।
ਇਹ ਵੀ ਪੜ੍ਹੋ ਜਲੰਧਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌ+ਤ,2 ਦੀ ਜਖ਼ਮੀ
ਯੂਨਾਈਟਿਡ ਅਕਾਲੀ ਦਲ ਜੱਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਮੰਨਦਾ ਹੈ। ਪਰੰਤੂ ਅਸੀਂ ਸਾਬਕਾ ਜੱਥੇਦਾਰ ਸਾਹਿਬਾਨਾਂ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਨਾਮਜ਼ਦ ਸਿੰਘ ਸਹਿਬਾਨਾਂ ਦਾ ਭੀ ਸਤਿਕਾਰ ਕਰਦੇ ਹਾਂ। ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਵਾਇਤੀ ਆਗੂਆਂ ਨੂੰ ਅਕਾਲੀ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਦੇ ਦੋਸ਼ੀ ਠਹਰਾਇਆ। ਰਵਾਇਤੀ ਅਕਾਲੀ ਦਲ ਪੰਥ ਅਤੇ ਪੰਜਾਬ ਵਿੱਚ ਆਪਣਾ ਵਿਸ਼ਵਾਸ਼ ਖਤਮ ਕਰ ਚੁੱਕਿਆ ਹੈ।
ਇਹ ਵੀ ਪੜ੍ਹੋ ਡਿੱਬਰੂਗੜ੍ਹ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਪੰਜਾਬ ਲਿਆਂਦਾ, ਮਿਲਿਆ ਪੁਲਿਸ ਰਿਮਾਂਡ
ਸਿੰਘ ਸਾਹਿਬਾਨ ਵੱਲੋਂ ਦੋਸ਼ੀ ਠਹਿਰਾਏ ਗਏ ਆਗੂਆਂ ਨੂੰ ਕੌਮ ਕੇ ਆਗੂ ਬਨਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਅਜੇ ਕੁੱਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲੈ ਰਹੇ ਹਨ ਅਤੇ ਕੁੱਝ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਕੇ ਅਤੇ ਪੰਜਾਬ ਦੀ ਲੁੱਟ ਅਤੇ ਕੁੱਟ ਲਈ ਇੱਕ ਵਿਅਕਤੀ ਨੂੰ ਜਿੰਮੇਵਾਰ ਠਹਿਰਾ ਕੇ ਆਪਣੀ ਖਤਮ ਹੋਈ ਸਾਖ ਕਰਨ ਦੀ ਅਸਫਲ ਕੋਸ਼ਿਸ ਕਰ ਰਹੇ ਹਨ। ਅਸੀਂ ਅਕਲੀ ਦਲ ਦੀ ਮਜ਼ਬੂਤੀ ਲਈ ਯਤਨਸ਼ੀਲ ਹਾਂ ਅਤੇ ਕੁਰਬਾਨੀ ਵਾਲੇ ਪੰਥਕ ਵਰਕਰਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਪ੍ਰੇਰਿਤ ਕਰਾਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੇ ਸੁਧਾਰ ਲਹਿਰ ਦੀ ਭਰਤੀ ਮੁਹਿੰਮ ਦਾ ਹਿੱਸਾ ਬਣਨ ਤੋਂ ਕੀਤਾ ਇੰਨਕਾਰ"