ਬਠਿੰਡਾ, 26 ਜਨਵਰੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਜ਼ਿਲਾ ਬਠਿੰਡਾ ਵਿੱਚ ਕਿਸਾਨਾਂ ਵੱਲੋਂ ਦਿੱਲੀ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਵਿਸ਼ਾਲ ਟਰੈਕਟਰ ਰੈਲੀ ਕੀਤੀ ਗਈ। ਬਠਿੰਡਾ ਸ਼ਹਿਰ ਦੇ ਭਾਈ ਘਨਈਆ ਜੀ ਚੌਂਕ ਤੋਂ ਲੈ ਕੇ ਦਾਣਾ ਮੰਡੀ ਤੱਕ ਸੈਂਕੜੇ ਟਰੈਕਟਰਾਂ ਨੇ ਇਸ ਰੈਲੀ ਵਿੱਚ ਹਿੱਸਾ ਲਿਆ। ਇਸ ਰੈਲੀ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ,ਬੀਕੇਯੂ ਮਾਨਸਾ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾ ਸਰਜਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਕਨਵੀਨਰ ਸਵਰਨ ਸਿੰਘ ਪੂਹਲੀ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਅਕਲੀਆ ਨੇ ਕੀਤੀ।
ਉਗਰਾਹਾ ਕਿਸਾਨ ਜਥੈਬੰਦੀ ਨੇ ਬਠਿੰਡਾ ਸ਼ਹਿਰ ਦੀਆਂ ਸੜਕਾਂ ‘ਤੇ ਕੀਤੀ ਟਰੈਕਟਰ ਪਰੇਡ
ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਹਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਪੂਰਾ ਕਰਜ਼ਾ ਖਤਮ ਕੀਤਾ ਜਾਵੇ, ਸਾਰੀਆਂ ਫਸਲਾਂ ਤੇ ਐਮਐਸਪੀ ਉੱਪਰ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ, ਕਿਸਾਨਾਂ ਮਜ਼ਦੂਰਾਂ ਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਦਿੱਲੀ ਅੰਦੋਲਨ ਦੌਰਾਨ ਕੀਤੇ ਸਾਰੇ ਪਰਚੇ ਰੱਦ ਕੀਤੇ ਜਾਣ , ਬਿਜਲੀ ਦਾ ਨਿਗਮੀ ਕਰਨ ਬੰਦ ਕੀਤਾ ਜਾਵੇ, ਲਖਮੀਰਪੁਰ ਖੀਰੀ ਦੇ ਸ਼ਹੀਦਾਂ ਨੂੰ ਨਿਆ ਦਿੱਤਾ ਜਾਵੇ, ਇਸ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਗੰਗਾ ਬੂਟਾ ਸਿੰਘ ਤੁੰਗਵਾਲੀ ,ਅਮੋਲਕ ਸਿੰਘ ਦਾਨ ਸਿੰਘ ਵਾਲਾ,ਬਖਸ਼ੀਸ਼ ਸਿੰਘ ਖਾਲਸਾ ਅਤੇ ਜਗਸੀਰ ਸਿੰਘ ਬਲਾਹੜ ਮਹਿਮਾ ਵੀ ਹਾਜ਼ਰ ਸਨ।
Share the post "ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੈਬੰਦੀਆਂ ਨੇ ਕੱਢਿਆ ਟਰੈਕਟਰ ਮਾਰਚ"