Ludhiana News: ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ 5 ਮਾਰਚ ਤੋਂ ਲੱਗਣਗੇ ਵਾਲੇ ਪੱਕੇ ਮੋਰਚੇ ਨੂੰ ਸਰਕਾਰ ਵੱਲੋਂ ਅਸਫ਼ਲ ਕਰ ਦੇਣ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਨਵੀਂ ਰਣਨੀਤੀ ਦਾ ਐਲਾਨ ਕੀਤਾ ਹੈ। ਅੱਜ ਵੀਰਵਾਰ ਨੂੰ ਲੁਧਿਆਣਾ ਦੇ ਈਸੜੂ ਭਵਨ ’ਚ ਮੋਰਚੇ ਦੇ ਆਗੂਆਂ ਦੀ ਕਈ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ 10 ਮਾਰਚ ਨੂੰ ਪੰਜਾਬ ਭਰ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣ ਵਾਲੇ ਇਸ ਘਿਰਾਓ ਦੌਰਾ ਸਰਕਾਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਜਾਵੇਗੀ। ਇਸਤੋਂ ਇਲਾਵਾ ਕਿਸਾਨਾਂ ਵੱਲੋਂ 15 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਿਸਾਨੀਂ ਮੰਗਾਂ ਸਬੰਧੀ ਖੁੱਲ੍ਹੀ ਬਹਿਸ ਦੀ ਚੁਣੌਤੀ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ’ਚ ਦੋ ਸਕੇ ਸਾਢੂਆਂ ਸਹਿਤ ਤਿੰਨ ਦੀ ਹੋਈ ਮੌ+ਤ
ਅੱਜ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪਹਿਲਾਂ ਬਣਾਏ ਗਏ ਪ੍ਰੋਗਰਾਮ ਦੌਰਾਨ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਪਹਿਲਾਂ ਦਿੱਤੇ ਜਾਣ ਵਾਲੇ ਧਰਨੇ ਮੁਲਤਵੀ ਕਰ ਦਿੱਤੇ ਗਏ ਹਨ। ਜਿਕਰਯੋਗ ਹੈ ਕਿ 3 ਦਿਨ ਪਹਿਲਾਂ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਨਾਅ ਵਧ ਗਿਆ ਸੀ ਤੇ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਸੀ ਤੇ ਦੂਜੇ ਪਾਸੇ ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਵੀ ਥਾਂ-ਥਾਂ ਨਾਕੇਬੰਦੀ ਕਰਕੇ ਕਿਸਾਨਾਂ ਨੂੰ ਰੋਕ ਲਿਆ ਸੀ। ਇਸਤੋਂ ਇਲਾਵਾ ਦਰਜ਼ਨਾਂ ਆਗੂਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸੰਯੁਕਤ ਕਿਸਾਨ ਮੋਰਚੇ ਨੇ ਬਣਾਈ ਨਵੀਂ ਰਣਨੀਤੀ;ਹੁਣ 10 ਮਾਰਚ ਨੂੰ ਘੇਰਣਗੇ ਆਪ ਵਿਧਾਇਕਾਂ ਦੇ ਘਰ"