Bathinda News: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਜ਼ਿਲਾ ਬਠਿੰਡਾ ਵਿਖੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ। ਅੱਜ ਦੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ,ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਧਨੇਰ)ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ,ਬੀਕੇਯੂ ਡਕੌਦਾ (ਬੁਰਜ ਗਿੱਲ)ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ,ਬੀਕੇਯੂ ਮਾਲਵਾ ਹੀਰ ਕੇ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਬੀਕੇਯੂ ਮਾਨਸਾ ਦੇ ਰੇਸ਼ਮ ਸਿੰਘ ਜੀਦਾ ਅਤੇ ਬੀਕੇਯੂ ਲੱਖੋਵਾਲ ਦੇ ਦਾਰਾ ਸਿੰਘ ਮਾਈਸਰਖਾਨਾ ਨੇ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਦੱਸਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।
ਇਹ ਵੀ ਪੜ੍ਹੋ 11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਕੋਲੋਂ ਅਧਿਕਾਰ ਖੋਹਣ ਦੀ ਕਾਰਵਾਈ ਨੂੰ ਸਿੱਧਾ ਧੱਕਾ ਗਰਦਾਨਦਿਆਂ ਮੰਗ ਕੀਤੀ ਕਿ ਇਸ ਦਾ ਪਹਿਲਾ ਸਟੇਟਸ ਬਹਾਲ ਕਰਦਿਆਂ ਅਸਲੀ ਅਰਥਾਂ ਵਿੱਚ ਜਮਹੂਰੀ ਸਿਸਟਮ ਸਥਾਪਿਤ ਕੀਤਾ ਜਾਵੇ। ਐਸਕੇਐਮ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਮੰਗ ਪੱਤਰ ਵਿੱਚ ਦੱਸੇ ਗਏ ਅਨੁਸਾਰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਦਰਿਆਵਾਂ ਦੇ ਨਾਲ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ। ਇੱਕ ਪਾਸੇ ਕਿਸਾਨ ਘੱਟ ਝਾੜ ਅਤੇ ਹੜਾਂ ਦੀ ਮਾਰ ਝੱਲ ਰਹੇ ਹਨ ਦੂਜੇ ਪਾਸੇ ਪ੍ਰਦੂਸ਼ਣ ਦਾ ਬਹਾਨਾ ਬਣਾ ਕੇ ਮਜਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕਈ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ
ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਡੀਏਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ ਤੋਂ ਇਲਾਵਾ ਮੰਗ ਕੀਤੀ ਗਈ ਕਿ ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ। ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ। ਦਿੱਲੀ ਅੰਦੋਲਨ ਅਤੇ ਉਸ ਤੋਂ ਬਾਅਦ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਸਾਰੇ ਕੇਸ ਅਤੇ ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ। ਅੱਜ ਦੇ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਬੱਗੀ ਹਰਿੰਦਰ ਕੌਰ ਬਿੰਦੂ ਜਸਵੀਰ ਸਿੰਘ ਆਕਲੀਆ ਜਗਸੀਰ ਸਿੰਘ ਝੁੰਬਾ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।









