Giddarbaha News: ਪੰਜਾਬ ਦੇ ਚਰਚਿਤ ਹਲਕੇ ਗਿੱਦੜਬਾਹਾ ਦੇ ਪਿੰਡ ਬਬਾਣੀਆਂ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਵੋਟਿੰਗ ਦੌਰਾਨ ਕਥਿਤ ਬੂਥ ਕੈਪਚਰਿੰਗ ਦੀ ਘਟਨਾ ਨੂੰ ਲੈ ਕੇ ਹੰਗਾਮਾ ਹੋਣ ਦੀ ਖ਼ਬਰ ਹੈ। ਇਸ ਮਾਮਲੇ ਵਿਚ ਹਲਕਾ ਵਿਧਾਇਕ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਉਪਰ ਗੰਭੀਰ ਦੋਸ਼ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਕਾਰ ਡਿੱਗਣ ਕਾਰਨ ਹੋਈ ਮੌ+ਤ
ਦੂਜੇ ਪਾਸੇ ਸੰਨੀ ਢਿੱਲੋਂ ਤੇ ਡਿੰਪੀ ਢਿੱਲੋਂ ਨੇ ਆਪਣੇ ਵਿਰੁਧ ਲੱਗੇ ਦੋਸ਼ਾਂ ਨੂੰ ਰੱਦ ਕੀਤਾ।ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਹਾਇਕ ਤੇ ਹਲਕਾ ਗਿੱਦੜਬਾਹਾ ਦਾ ਕੰਮ ਦੇਖ ਰਹੇ ਗੁਰਵਿੰਦਰ ਸਿੰਘ ਬਣਾਂਵਾਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੰਨੀ ਢਿੱਲੋਂ ਪਿੰਡ ਬਬਾਣੀਆ ‘ਚ ਆਪਣੇ ਸਮਰਥਕਾਂ ਦੇ ਨਾਲ ਪੁੱਜੇ ਤੇ ਵਿਰੋਧੀ ਪਾਰਟੀਅ ਦੇ ਏਜੰਟਾਂ ਅਤੇ ਇੱਥੋਂ ਤੱਕ ਵੋਟ ਪਾਉਣ ਆਏ ਵੋਟਰਾਂ ਨੂੰ ਵੀ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ।
ਇਹ ਵੀ ਪੜ੍ਹੋ ਸਮਾਣਾ ਦੇ ਪੰਜ ਪਿੰਡਾਂ ਦੇ ਵੋਟਰਾਂ ਵੱਲੋਂ ਵੋਟਾਂ ਦਾ ਬਾਈਕਾਟ, ਜਾਣੋਂ ਕਾਰਨ
ਕਾਂਗਰਸ ਦੇ ਏਜੰਟ ਅਤੇ ਆਗੂਆਂ ਨੇ ਵੀ ਦੋਸ਼ ਲਗਾਇਆ ਕਿ ਬੂਥ ‘ਤੇ ਕਬਜ਼ਾ ਕਰਨ ਤੋਂ ਬਾਅਦ ਚੋਣ ਅਮਲੇ ਤੋਂ ਬੇਲਟ ਬਾਕਸ ਖੋਹ ਕੇ ਧੱਕੇ ਨਾਲ ਝਾੜੂ ਦੇ ਹੱਕ ਵਿਚ ਮੋਹਰਾਂ ਲਗਾਈਆਂ ਗਈਆਂ। ਪੰਜਾਬ ਕਾਂਗਰਸ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਤੋਂ ਲੰਮੀ ਨੁਮਾਇੰਦਗੀ ਕਰਨ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿਚ ਜਿੰਮੇਵਾਰ ਵਿਅਕਤੀਆਂ ਵਿਰੁਧ ਤੁਰੰਤ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













