👉ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨ
Amritsar News:ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਜਿੱਥੇ ਹਰ ਧਰਮ, ਵਰਗ ਅਤੇ ਦੇਸ਼ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ।
ਇਹ ਵੀ ਪੜ੍ਹੋ ਅਬੋਹਰ ਗੋਲੀਕਾਂਡ; ਪੁਲਿਸ ਮੁਕਾਬਲੇ ਤੋਂ ਬਾਅਦ ਇੱਕ ਮੁਲਜ਼ਮ ਕਾਬੂ, ਗੋ/ਲੀ ਲੱਗਣ ਕਾਰਨ ਹੋਇਆ ਜਖ਼ਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਦਿਨੀਂ ਅਮਰੀਕਾ ਵਿਚ ਸਿੰਘ ਸ਼ਬਦ ਦਾ ਇਸਤੇਮਾਲ ਕਰਕੇ ਜਾਰੀ ਹੋਏ ਪੋਸਟਰ ਦੇ ਮਾਮਲੇ ਸਬੰਧੀ ਵੀ ਅਮਰੀਕੀ ਵਫ਼ਦ ਨਾਲ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਮੇਲ ਰਾਹੀਂ ਕੀਤੇ ਇਤਰਾਜ ਮਗਰੋਂ ਇਸ ਪੋਸਟ ਹਟਾ ਦਿੱਤਾ ਗਿਆ ਸੀ ਪਰ ਅਗੋਂ ਅਜਿਹਾ ਨਾ ਹੋਵੇ ਇਸ ਲਈ ਜ਼ਰੂਰੀ ਕਦਮ ਚੁੱਕਣ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਸਰਕਾਰ ਨੂੰ ਇਥੇ ਵੱਸਦੇ ਹਰ ਭਾਈਚਾਰੇ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਨਾਲ ਸਬੰਧਤ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਆਉਣ ਵਾਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਮਨੁੱਖਤਾ ਦੀ ਭਲਾਈ ਅਤੇ ਆਪਸੀ ਸਦਭਾਵਨਾ ਦੀ ਕਾਮਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਖ ਕੌਮ ਦਾ ਪੁਰਾਣਾ ਨਾਤਾ ਹੈ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਕਈ ਅਧਿਕਾਰੀ ਸਨ ਸੋ ਅਮਰੀਕਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਉਥੇ ਵਸਦੇ ਸਿੱਖਾਂ ਦੇ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।
ਇਹ ਵੀ ਪੜ੍ਹੋ Bathinda ਦੇ ਬੱਸ ਅੱਡੇ ‘ਚ ਪ੍ਰਾਈਵੇਟ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਲੜਕੀ ਦੀ ਹੋਈ ਮੌ/ਤ
ਇਸ ਦੌਰਾਨ ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ, ਗੁਰਬਾਣੀ ਕੀਰਤਨ ਅਤੇ ਗੁਰੂ ਘਰ ਦੀ ਸੇਵਾ-ਪਰੰਪਰਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਇਕ ਖਾਸ ਜਗ੍ਹਾ ਤੇ ਵਾਪਸ ਆਉਣ ਮਾਣ ਮਹਿਸੂਸ ਹੋ ਰਿਹਾ ਹੈ। ਉਹ 15 ਸਾਲ ਪਹਿਲਾਂ ਵੀ ਇਥੇ ਨਤਮਸਤਕ ਹੋਣ ਆਏ ਸਨ।ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾ਼ਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਹਰਭਜਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਸੂਚਨਾ ਅਧਿਕਾਰੀ ਸਨ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰ ਸਿੰਘ, ਅਮਰੀਕਾ ਦੇ ਵਫ਼ਦ ਮੈਂਬਰ ਰਾਜਦੂਤ ਸਰਜੀਓ ਗੋਰ ਤੋਂ ਇਲਾਵਾ, ਬ੍ਰਾਇਨਾ ਮਾਸਟ, ਚੇਅਰਮੈਨ ਬ੍ਰਾਇਨ ਮਾਸਟ ਦੀ ਪਤਨੀ, ਗੈਲਾਘਰ, ਜੰਨਾ ਗੈਲਾਘਰ, ਪ੍ਰਤੀਨਿਧੀ ਥਾਨੇਦਾਰ, ਸ਼ਸ਼ੀ ਥਾਨੇਦਾਰ, ਪ੍ਰਤੀਨਿਧੀ ਪੈਟ੍ਰੋਨਿਸ, ਸਟੀਵਨਸ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



