Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਪਰਾਧ ਜਗਤ

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ

3 Views

ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ 
ਚੰਡੀਗੜ੍ਹ, 15 ਸਤੰਬਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈ.ਐਸ.ਆਈ. ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਨੇ ਘਟਨਾ ਨੂੰ ਅੰਜ਼ਮਾ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ’ਤੇ ਇੱਕ ਪੋਸਟ ਜ਼ਰੀਏ ਜਾਣਕਾਰੀ ਦਿੱਤੀ ਕਿ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ ’ਤੇ ਦੂਜੇ ਅਪਰਾਧੀ ਵਿਸ਼ਾਲ ਮਸੀਹ ਵਾਸੀ ਪਿੰਡ ਰਾਇਮਲ ਨੇੜੇ ਧਿਆਨਪੁਰ ਪੁਲਿਸ ਥਾਣਾ ਕੋਟਲੀ ਸੂਰਤ ਮੱਲੀਆਂ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਭਗੋੜਾ ਫ਼ੌਜੀ CI team ਵੱਲੋਂ ਸਾਢੇ 12 ਕਿਲੋ ਹੈਰੋਇਨ ਸਹਿਤ ਕਾਬੂ

ਦੱਸਣਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿਖੇ ਦੋ ਵਿਅਕਤੀਆਂ ਵੱਲੋਂ ਉਕਤ ਗ੍ਰੇਨੇਡ ਹਮਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਇੱਕ ਦੋਸ਼ੀ ਰੋਹਨ ਮਸੀਹ ਨੂੰ ਹਥਿਆਰਾਂ ਅਤੇ ਗੋਲੀ-ਸਿੱਕੇ ਸਮੇਤ ਕਾਬੂ ਕਰ ਲਿਆ। ਰੋਹਨ ਮਸੀਹ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਕੋਲ ਰਿਮਾਂਡ ’ਤੇ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਆਂ ਨੇ ਪੰਜਾਬ ਵਿੱਚ ਆਪਣੇ ਸਾਥੀਆਂ ਰਾਹੀਂ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ, ਹਥਿਆਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਲਈ ਕੁਝ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ। ਉਨ੍ਹਾਂ ਦੱਸਿਆ ਕਿ ਅਪਰਾਧ ਨੂੰ ਅੰਜ਼ਾਮ ਦੇਣ ਤੋਂ ਬਾਅਦ, ਦੋਵੇਂ ਮੁਲਜ਼ਮ ਅੰਮ੍ਰਿਤਸਰ ਗਏ, ਜਿੱਥੋਂ ਦੋਵਾਂ ਨੇ ਆਪਣੇ ਰਸਤੇ ਵੱਖੋ-ਵੱਖ ਕਰ ਲਏ। ਉਨ੍ਹਾਂ ਦੱਸਿਆ ਕਿ ਵਿਸ਼ਾਲ ਪਹਿਲਾਂ ਜੰਮੂ-ਕਸ਼ਮੀਰ ਗਿਆ ਅਤੇ ਉਥੋਂ ਫਿਰ ਦਿੱਲੀ ਚਲਾ ਗਿਆ, ਜਿਸ ਦੌਰਾਨ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਆਂ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਮੁਹੱਈਆ ਕਰਵਾਏ ਅਤੇ ਉਨ੍ਹਾਂ ਨਾਲ ਘਟਨਾ ਨੂੰ ਸਫ਼ਲਤਾਪੂਰਵਕ ਅੰਜ਼ਾਮ ਦੇਣ ਬਾਅਦ ਹੋਰ ਜ਼ਿਆਦਾ ਪੈਸੇ ਦੇਣ ਦਾ ਵਾਅਦਾ ਕੀਤਾ ਸੀ।

ਪੁਲਿਸ ਵੱਲੋਂ ਮੁਕਾ.ਬਲੇ ਤੋਂ ਬਾਅਦ ਜਲੰਧਰ ’ਚ ਪੰਜ ਬਦਮਾਸ਼ ਕਾਬੂ,ਦੋ ਹੋਏ ਜ.ਖ਼ਮੀ

ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਹੈਪੀ ਪਾਸੀਆਂ ਵੱਲੋਂ ਕੀਤੇ ਵਾਅਦੇ ਅਨੁਸਾਰ ਹੋਰ ਪੈਸੇ ਲੈਣ ਲਈ ਉਸ ਨਾਲ ਸੰਪਰਕ ਕੀਤਾ, ਪਰ ਉਨ੍ਹਾਂ ਨੂੰ ਹੈਪੀ ਪਾਸੀਆਂ ਕੋਲੋਂ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ ਅਤੇ ਬਾਅਦ ਵਿੱਚ ਉਸਨੇ ਉਨ੍ਹਾਂ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ, ਜਿਸ ਨਾਲ ਸਾਰੇ ਵਾਅਦੇ ਧਰੇ-ਧਰਾਏ ਰਹਿ ਗਏ। ਡੀਜੀਪੀ ਨੇ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਦੇ ਨੌਜਵਾਨਾਂ ਨੂੰ ਭਰਮਾਉਣ ਦੇ ਢੰਗ-ਤਰੀਕਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੂੰ ਅਜਿਹੇ ਅੱਤਵਾਦੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਆਪਣਾ ਕੰਮ ਕਢਵਾਉਣ ਲਈ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾਉਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਫਸਾ ਕੇ ਖੁਦ ਪਾਸੇ ਹੋ ਜਾਂਦੇ ਹਨ। ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਅਜਿਹੇ ਅਪਰਾਧੀ ਅਨਸਰਾਂ ਦੇ ਝਾਂਸੇ ਵਿੱਚ ਆਉਣ ਤੋਂ ਬਚਣ, ਜੋ ਉਨ੍ਹਾਂ ਨੂੰ ਭਰਮਾਉਣ ਲਈ ਪਹਿਲਾਂ ਤਾਂ ਝੂਠੇ ਵਾਅਦੇ ਕਰਦੇ ਹਨ ਅਤੇ ਫਿਰ ਕੰਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਿਚਾਲੇ ਛੱਡ ਦਿੰਦੇ ਹਨ। ਜ਼ਿਕਰਯੋਗ ਹੈ ਕਿ ਵਿਦੇਸ਼ੀ ਹੈਂਡਲਰਾਂ ਵੱਲੋਂ ਨੌਜਵਾਨਾਂ ਨੂੰ ਭਰਮਾ ਕੇ ਆਪਣਾ ਕੰਮ ਕਢਵਾਉਣ ਦੀ ਇਹ ਚਾਲ ਪਿਛਲੀਆਂ ਜਾਂਚ ਕਾਰਵਾਈਆਂ ਵਿੱਚ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਜਿਹੇ ਹੈਂਡਲਰ ਪਹਿਲਾਂ ਤਾਂ ਭੋਲੇ-ਭਾਲੇ ਨੌਜਵਾਨਾਂ ਨੂੰ ਝੂਠੇ ਵਾਅਦੇ ਕਰਕੇ ਆਪਣੇ ਝਾਂਸੇ ਵਿੱਚ ਲੈਂਦੇ ਹਨ ਅਤੇ ਫਿਰ ਕੰਮ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦਾ ਸਾਥ ਛੱਡ ਦਿੰਦੇ ਹਨ।

 

Related posts

ਤਲਵੰਡੀ ਸਾਬੋ ਦੀ ਅਕਾਲ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਵਲੋਂ ਆਤਮਹੱਤਿਆ

punjabusernewssite

ਬਠਿੰਡਾ ਦੇ ਭੁੱਚੋਂ ਰੋਡ ’ਤੇ ਪੰਜ ਕਾਰਾਂ ਵਿਚ ਹੋਇਆ ਭਿਆਨਕ ਹਾਦਸਾ, 15 ਹੋਏ ਜਖਮੀ

punjabusernewssite

ਜਾਅਲੀ ਆਫ਼ਰ ਲੈਟਰ ਤੇ ਜਾਅਲੀ ਦਸਤਾਵੇਜ਼ਾਂ ਨਾਲ ਠੱਗੀਆਂ ਮਾਰਨ ਵਾਲਾ ਗਿਰੋਹ ਪੁਲਿਸ ਸਿਕੰਜ਼ੇ ’ਚ

punjabusernewssite