US-India Trade Agreement; ਕਿਸਾਨਾਂ-ਮਜ਼ਦੂਰਾਂ ਵੱਲੋਂ ਟੋਲ ਪਲਾਜ਼ੇ ਫ਼ਰੀ ਕਰਨ ਤੇ ਭਾਜਪਾ ਆਗੂਆਂ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

Date:

spot_img

👉ਹਰਦੇਵ ਅਰਸ਼ੀ ਸੂਬਾ ਮੀਤ ਪ੍ਰਧਾਨ ਬਣੇ
Ludhiana News: US-India Trade Agreement; ਭਾਰਤ ਸਰਕਾਰ ਨੂੰ ਅਮਰੀਕਾ ਨਾਲ ਟ੍ਰੇਡ ਸੰਧੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਇਸ ਨਾਲ ਭਾਰਤੀ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀਆਂ ਦਾ ਵੱਡਾ ਨੁਕਸਾਨ ਹੋਵੇਗਾ। ਇਸ ਸੰਭਾਵਿਤ ਸਮਝੌਤੇ ਵਿਰੁੱਧ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਤਿੰਨ ਘੰਟਿਆਂ ਲਈ ਫਰੀ ਕੀਤੇ ਜਾਣਗੇ ਅਤੇ ਬੀ ਜੇ ਪੀ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹਨਾਂ ਐਕਸ਼ਨਾਂ ਦੀ ਕਾਮਯਾਬੀ ਸਬੰਧੀ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾਈ ਕੌਂਸਲ ਮੀਟਿੰਗ ਬਲਦੇਵ ਸਿੰਘ ਨਿਹਾਲਗੜ੍ਹ ਤੇ ਮਹਾਂਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਸਾਬਕਾ ਐਮ ਐਲ ਏ ਕਾ ਹਰਦੇਵ ਅਰਸ਼ੀ ਸ਼ਾਮਲ ਹੋਏ।ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸੂਬਾਈ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਨਾ ਬੰਦ ਕਰੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਖਤਮ ਕੀਤੀ ਪੰਜਾਬ ਦੀ ਪੱਕੀ ਨੁਮਾਇੰਦਗੀ ਮੁੜ ਬਹਾਲ ਕੀਤੀ ਜਾਵੇ।

ਇਹ ਵੀ ਪੜ੍ਹੋ 👉ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਰਿਪੇਰੀਅਨ ਸਟੇਟ ਮੰਨਦਿਆਂ ਪੰਜਾਬ ਦੇ ਪਾਣੀਆਂ ਤੇ ਮਾਲਕੀ ਹੱਕ ਦਿੱਤਾ ਜਾਵੇ। ਭਾਰਤ ਵਿੱਚ ਸਟੇਟਾਂ ਨੂੰ ਵੱਧ ਅਧਿਕਾਰ ਦੇ ਕੇ ਸਹੀ ਮਾਅਨਿਆਂ ਵਿੱਚ ਫੈਡਰਲ ਢਾਂਚਾ ਵਿਕਸਿਤ ਕੀਤਾ ਜਾਵੇ।ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਹੜ੍ਹਾਂ ਤੋਂ ਬਚਾਓ ਲਈ ਅਗਾਊਂ ਪ੍ਰਬੰਧ ਤੇਜ਼ ਕੀਤੇ ਜਾਣ ਜਿਸ ਨਾਲ ਇਸ ਬਰਸਾਤੀ ਰੁੱਤ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਹੋ ਸਕੇ। ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਵਾਹਘਾ ਬਾਰਡਰ ਤੇ ਹੁਸੈਨੀਵਾਲਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਮਜ਼ਦੂਰਾਂ ਤੇ ਵਪਾਰੀਆਂ ਨੂੰ ਨੂੰ ਲਾਭ ਮਿਲਦਿਆਂ ਦੇਸ਼ ਦੇ ਵਪਾਰ ਨੂੰ ਵੱਡਾ ਹੁਲਾਰਾ ਮਿਲੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾਸ ਕਰਕੇ ਸ਼ੇਰੋਂ ਖੰਡ ਮਿੱਲ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੇਰੋਂ ਖੰਡ ਮਿੱਲ ਦੀ ਤਬਦੀਲ ਕੀਤੀ ਮਲਕੀਅਤ ਰੱਦ ਕਰਕੇ ਸ਼ੇਰੋਂ ਖੰਡ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ।

ਇਹ ਵੀ ਪੜ੍ਹੋ 👉Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਹੋਈ ਹੜਤਾਲ

ਮੀਟਿੰਗ ਨੇ ਸਰਬ ਸੰਮਤੀ ਨਾਲ ਸੂਬਾ ਵਰਕਿੰਗ ਕਮੇਟੀ ਵਿੱਚ ਕਾ ਹਰਦੇਵ ਸਿੰਘ ਅਰਸ਼ੀ ਨੂੰ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 1 ਅਗਸਤ ਤੋਂ 3 ਅਗਸਤ ਤੱਕ ਚੰਡੀਗੜ੍ਹ ਵਿਖੇ ਕਿਸਾਨ ਵਰਕਸ਼ਾਪ ਲਗਾਈ ਜਾਵੇਗੀ ਜਿਸ ਵਿੱਚ ਖੇਤੀ ਅਤੇ ਪੰਜਾਬ ਦੇ ਮੁੱਦਿਆਂ ਦੇ ਮਾਹਿਰ ਵਿਦਵਾਨ ਕਿਸਾਨਾਂ ਨੂੰ ਵੱਖ-ਵੱਖ ਮੁੱਦਿਆਂ ਤੇ ਜਾਗਰੂਕ ਕਰਨਗੇ।ਇਸ ਮੀਟਿੰਗ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਸ਼ਾਮਲ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਸੁਰਿੰਦਰ ਸਿੰਘ ਢੱਡੀਆਂ, ਲਖਬੀਰ ਸਿੰਘ ਨਿਜ਼ਾਮਪੁਰ,ਸੂਰਤ ਸਿੰਘ ਧਰਮਕੋਟ, ਬਲਕਾਰ ਸਿੰਘ ਵਲਟੋਹਾ ,ਚਮਕੌਰ ਸਿੰਘ ਬਰਮੀਂ, ਜਸਵੀਰ ਸਿੰਘ ਆਕਲੀਆ, ਜਸਵਿੰਦਰ ਸਿੰਘ ਭੰਗਲ, ਬਲਵਿੰਦਰ ਸਿੰਘ ਮੁਹਾਲੀ ਸੁਖਜਿੰਦਰ ਸਿੰਘ ਤੂੰਬੜ ਭੰਨ, ਗੁਰਨਾਮ ਸਿੰਘ ਔਲਖ ,ਗੁਰਦਿੱਤ ਸਿੰਘ ਫਿਰੋਜਪੁਰ, ਸੁਰਿੰਦਰ ਸਿੰਘ ਮੁਹਾਲੀ, ਲਖਬੀਰ ਸਿੰਘ ਕੱਤੋਵਾਲ, ਰੂਪ ਸਿੰਘ ਢਿੱਲੋਂ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...

Bathinda Police ਵੱਲੋਂ ਸਰਚ ਅਭਿਆਨ; 19 ਵਿਅਕਤੀ ਗ੍ਰਿਫ਼ਤਾਰ, 12 ਮੁਕੱਦਮੇ ਦਰਜ

Bathinda News: Bathinda Police ਵੱਲੋਂ ਨਸ਼ਿਆਂ ਦੇ ਖਾਤਮੇ ਲਈ...