Bathinda News: US-India trade agreement; ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ਾਂ ਨੂੰ ਕਾਰਪੋਰੇਟਾਂ ਵਿਰੁੱਧ ਸੇਧਤ ਕਰਦਿਆਂ ਸਾਮਰਾਜੀ ਲੁੱਟ ਦੇ ਕਾਰੋਬਾਰਾਂ ਖਿਲਾਫ ਧਰਨੇ ਦੇਣ ਦੇ ਫੈਸਲੇ ਤਹਿਤ ਅੱਜ ਜਿਲਾ ਬਠਿੰਡਾ ਵਿਖੇ ਖੁਸ਼ਕ ਬੰਦਰਗਾਹ ਵਿੱਚ ਸਥਿੱਤ ਕੈਟਲ ਕਾਰਗਿਲ ਕੰਪਨੀ ਦੀ ਕੈਟਲ ਫੀਡ ਫੈਕਟਰੀ ਅੱਗੇ ਇੱਕ ਰੋਜਾ ਧਰਨਾ ਦਿੱਤਾ। ਜਿਸ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਲੁਧਿਆਣਾ ਅਤੇ ਫਾਜਿਲਕਾ ਜ਼ਿਲੇ ਦੇ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਿਲ ਹੋਏ।
ਇਹ ਵੀ ਪੜ੍ਹੋ 👉Rampura Phul ਹਲਕੇ ‘ਚ ਵੱਡਾ ਸਿਆਸੀ ਧਮਾਕਾ; ਨਾਮੀਂ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਹੋਇਆ ਸ਼ਾਮਲ
ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਔਰਤ ਜਥੇਬੰਦੀ ਦੀ ਸੂਬਾ ਆਗੂ ਹਰਿੰਦਰ ਬਿੰਦੂ, ਜਿਲਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਬਰਨਾਲਾ ਤੋਂ ਚਮਕੌਰ ਸਿੰਘ ਨੈਣੇਵਾਲ, ਮੋਗਾ ਤੋਂ ਅਮਰਜੀਤ ਸਿੰਘ ਸੈਦੋਕੇ, ਫਾਜਿਲਕਾ ਤੋਂ ਜਗਸੀਰ ਸਿੰਘ ਘੋਲਾ ਅਤੇ ਫਰੀਦਕੋਟ ਤੋਂ ਨੱਥਾ ਸਿੰਘ ਰੋੜੀ ਕਪੂਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆਂ ਦੀਆਂ ਸਾਮਰਾਜੀ ਰਾਸ਼ਟਰੀ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਭਾਰਤ ਵਿੱਚ ਵੱਡੇ ਕਾਰੋਬਾਰਾਂ ਰਾਹੀਂ ਦੇਸ਼ ਦੇ ਕਿਰਤੀ ਲੋਕਾਂ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ ਅਤੇ ਇਸ ਲੁੱਟ ਨੂੰ ਜਾਰੀ ਰੱਖਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਖੁੱਲੀਆਂ ਛੋਟਾਂ ਦਿੱਤੀਆਂ ਹੋਈਆਂ ਹਨ। ਇਹਨਾਂ ਕੰਪਨੀਆਂ ਨੂੰ ਵੱਡੀਆਂ ਟੈਕਸ ਛੋਟਾਂ ਦੇ ਕੇ ਅਤੇ ਇਹਨਾਂ ਦੇ ਲੱਖਾਂ ਕਰੋੜਾਂ ਦੇ ਕਰਜ਼ੇ ਅਤੇ ਟੈਕਸ ਮੁਆਫ ਕੀਤੇ ਜਾਂਦੇ ਹਨ ਜਦੋਂ ਕਿ ਲੁੱਟ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਸਿਰ ਕਰਜੇ ਦੀਆਂ ਪੰਡਾਂ ਚੜੀਆਂ ਹੋਈਆਂ ਹਨ ਅਤੇ ਨਿੱਤ ਦਿਨ ਬੇਰੋਕ ਟੋਕ ਵਧ ਰਹੀ ਮਹਿੰਗਾਈ ਕਰਕੇ ਇਹ ਕਰਜਾ ਲਗਾਤਾਰ ਵਧ ਰਿਹਾ ਹੈ ।
ਇਹ ਵੀ ਪੜ੍ਹੋ 👉NHM ਇੰਪਲਾਈਜ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਲਮ ਛੋੜ ਜਾਰੀ
ਆਗੂਆਂ ਨੇ ਐਲਾਨ ਕੀਤਾ ਕਿ 30 ਅਗਸਤ ਤੋਂ ਇਹਨਾਂ ਮੰਗਾਂ ਤੇ ਪੂਰਤੀ ਲਈ ਜਿਲਾ ਦਫਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕਰੋ। ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਮੁਕਤ ਵਪਾਰ ਸਮਝੌਤੇ ਰੱਦ ਕਰੋ,ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕਰੋ,ਆਬਾਦਕਾਰਾਂ, ਸਾਬਕਾ ਮੁਜਾਰੇ ਕਿਸਾਨਾਂ ਸਮੇਤ ਦਹਾਕਿਆਂ ਤੋਂ ਕਾਸ਼ਤਕਾਰ ਤੁਰੇ ਆ ਰਹੇ ਕਿਸਾਨਾਂ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਓ,ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖਤਮ ਕਰੋ।
ਇਹ ਵੀ ਪੜ੍ਹੋ 👉ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕ*ਤ*ਲ ਕੇਸ ‘ਚ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਵਿਗੜੀ
ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਕਿਸਾਨਾਂ, ਖੇਤ ਮਜ਼ਦੂਰ, ਵਾਤਾਵਰਨ ਪੱਖੀ ਅਤੇ ਕਾਰਪੋਰੇਟਾਂ ਤੇ ਜਗੀਰਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਓ ਤੇ ਲਾਗੂ ਕਰੋ,ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ/ਵਰਕਰਾਂ ‘ਤੇ ਪਾਏ ਸਾਰੇ ਝੂਠੇ ਕੇਸ ਅਤੇ ਪਰਾਲੀ ਸਾੜਨ ਦੇ ਦਰਜ ਕੀਤੇ ਕੇਸ ਰੱਦ ਕਰੋ, ਸੂਬੇ ਅੰਦਰ ਸੰਘਰਸ਼ ਕਰਦੇ ਲੋਕਾਂ ‘ਤੇ ਜਬਰ ਢਾਉਣਾ ਬੰਦ ਕਰੋ। ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਜਾਮਨੀ ਕਰੋ। ਝੂਠੇ ਪੁਲਿਸ ਮੁਕਾਬਲਿਆਂ ਨਾਲ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦਾ ਦਮਨ ਬੰਦ ਕਰੋ। ਇਸ ਤੋਂ ਪਹਿਲਾਂ ਮੌੜ ਜੋਨ ਏਰੀਏ ਵਿੱਚ ਡਰੋਨ ਨਾਲ ਨਿਰੀਖਣ ਕਰਨ ਸਬੰਧੀ ਐਸਡੀਐਮ ਮੌੜ ਨੂੰ ਆਪਣੀ ਟੀਮ ਨਾਲ ਮਿਲ ਕੇ ਆਏ ਪ੍ਰਧਾਨ ਝੰਡਾ ਸਿੰਘ ਸਿੰਘ ਜੇਠੂਕੇ ਨੇ ਕਿਹਾ ਪਿੰਡ ਦੇ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਪਿੰਡਾਂ ਜਾਂ ਖੇਤਾਂ ਵਿੱਚ ਨਿਰੀਖਣ ਕਰਨ ਆਏ ਅਧਿਕਾਰੀਆਂ ਦਾ ਵਿਰੋਧ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




