ਅਮਰੀਕਾ-ਭਾਰਤ ਵਪਾਰ ਸੰਧੀ; ਕਿਸਾਨਾਂ ਵੱਲੋਂ ਸੰਘਰਸ਼ ਦੀਆਂ ਤਿਆਰੀਆਂ ਸਬੰਧੀ ਬਠਿੰਡਾ ‘ਚ ਮੀਟਿੰਗ

Date:

spot_img

Bathinda News: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ 22 ਜੁਲਾਈ ਨੂੰ ਟੋਲ ਪਲਾਜੇ ਫਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਨੂੰ ਲਾਗੂ ਕਰਨ ਲਈ ਅੱਜ ਮੋਰਚੇ ਚ ਸ਼ਾਮਲ ਬਠਿੰਡੇ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟੀਚਰਜ ਹੋਮ ਬਠਿੰਡਾ ਵਿਖੇ ਹੋਈ। ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਸਿਰੇ ਚੜਦਾ ਹੈ ਤਾਂ ਸਾਰੇ ਲੋਕਾਂ ਦੇ ਕਾਰੋਬਾਰ ਖਤਰੇ ਵਿੱਚ ਪੈ ਜਾਣਗੇ ਕਿਉਂਕਿ ਇਕੱਲਾ ਖੇਤੀ ਜਾਂ ਖੇਤੀ ਨਾਲ ਜੁੜੇ ਧੰਦੇ ਹੀ ਨਹੀਂ ਚੌਪਟ ਹੋਣਗੇ।

ਇਹ ਵੀ ਪੜ੍ਹੋ  Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼

ਇਸ ਨਾਲ ਸਮੁੱਚੇ ਕਾਰੋਬਾਰ ਤਬਾਹ ਹੋਣੇ ਹਨ ਤੇ ਖੇਤੀ ਦੇ ਸਹਾਇਕ ਧੰਦੇ ਜਿਵੇਂ ਡੇਅਰੀ ਦੇ ਧੰਦੇ ਅਤੇ ਹੋਰ ਸਹਾਇਕ ਧੰਦੇ ਹਨ ਉਹਨਾਂ ਸਾਰਿਆਂ ਉਜਾੜਾ ਹੋਵੇਗਾ ਕਿਉਂ ਕੇ ਸਮਝੌਤੇ ਤਹਿਤ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਅਮਰੀਕਾ ਦੇ ਕਿਸਾਨਾਂ ਵੱਲੋਂ ਤਿਆਰ ਅਨਾਜ ਮੱਕੀ, ਸੋਇਆਬੀਨ, ਦੁੱਧ ਅਤੇ ਪਸ਼ੂਆਂ ਦੀ ਫੀਡ ਵਿੱਚ ਵਰਤਣ ਲਈ ਖਲ ਭਾਰਤ ਵਿੱਚ ਇਥੋਂ ਦੀ ਫਸਲ ਦੇ ਮੁਕਾਬਲੇ ਘੱਟ ਰੇਟਾਂ ਵਿੱਚ ਮਾਰਕੀਟ ਵਿੱਚ ਲਿਆਂਦੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਭਾਰਤ ਦਾ ਕਿਸਾਨ ਅਮਰੀਕਾ ਦੇ ਕਿਸਾਨ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਅਮਰੀਕਾ ਆਪਣੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਪੱਧਰ ਤੇ ਸਬਸਿਡੀਆਂ ਦਿੰਦਾ ਹੈ। ਇਸ ਸਬੰਧੀ ਅੱਜ ਮੀਟਿੰਗ ਵਿੱਚ ਤੈਅ ਕੀਤਾ ਗਿਆ ਕਿ ਜਿਲੇ ਅੰਦਰ ਬੱਲੂਆਣਾ, ਜੀਦਾ, ਲਹਿਰਾ ਬੇਗਾ, ਸੇਖਪੁਰਾ ਅਤੇ ਸੰਗਤ ਵਿਖੇ ਪੰਜ ਥਾਵਾਂ ਤੇ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਟੋਲ ਪਲਾਜੇ ਫਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ

ਅੱਜ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਕੱਲ ਮਨਰੇਗਾ ਕਰਮਚਾਰੀਆਂ ਅਤੇ ਵਰਕਰਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਕੀਤੇ ਜਬਰਦਸਤ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਤੋਂ ਨਾਂ ਮਿਲੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਤੇ ਉਹਨਾਂ ਨੂੰ ਵਿਭਾਗ ਅਧੀਨ ਲਿਆ ਕੇ ਪੱਕੇ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿੱਚ ਭਾਰਤੀ ਕਿਸਾਨਾ ਨੇ ਏਕਤਾ ਡਕੌਂਦਾ ( ਧਨੇਰ )ਵੱਲੋਂ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਏਕਤਾ ਡਕੌਂਦਾ (ਬੁਰਜ ਗਿੱਲ )ਵੱਲੋਂ ਬਲਦੇਵ ਸਿੰਘ ਭਾਈਰੂਪਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਵਰਨ ਸਿੰਘ ਪੂਹਲੀ ,ਕੁਲ ਹਿੰਦ ਕਿਸਾਨ ਸਭਾ ਵੱਲੋਂ ਜਸਵੀਰ ਸਿੰਘ ਆਕਲੀਆ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਸੁਖਮੰਦਰ ਸਿੰਘ ਧਾਲੀਵਾਲ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...