ਬਠਿੰਡਾ, 12 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਕੇਂਦਰੀ ਜੇਲ੍ਹ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸੁਰੇਸ਼ ਕੁਮਾਰ ਗੋਇਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਅਗਵਾਈ ਵਿੱਚ ਐਨ.ਜੀ.ੳ ਆਸ਼ੀਰਵਾਦ ਵੈਲਫੇਅਰ ਸੁਸਾਇਟੀ ਦੀ ਮੱਦਦ ਨਾਲ ਜੇਲ੍ਹ ਦੇ ਅੰਦਰ ਅਤੇ ਬਾਹਰ ਵੱਖ-ਵੱਖ ਤਰ੍ਹਾਂ ਦੇ ਸਜਾਵਟੀ ਅਤੇ ਫਲਦਾਰ ਪੌਦੇ ਲਗਾਏ ਗਏ।
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਇਸ ਮੌਕੇ ਜੱਜ ਵੱਲੋਂ ਨਵੇਂ ਲਗਾਏ ਪੌਦਿਆਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਜੇਲ੍ਹ ਦੇ ਸਟਾਫ ਤੇ ਬੰਦੀਆਂ ਨੂੰ ਸਲਾਹ ਦਿੱਤੀ ਗਈ। ਇਸ ਮੌਕੇ ਸੁਪਰਡੈਂਟ ਜੇਲ੍ਹ ਐਨ ਡੀ ਨੇਗੀ, ਵਧੀਕ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ, ਡਿਪਟੀ ਸੁਪਰਡੈਂਟ ਫੈਕਟਰੀ ਭੁਪਿੰਦਰ ਸਿੰਘ, ਡਿਪਟੀ ਸੁਪਰਡੈਂਟ ਸੁਰੱਖਿਆ ਏਕਮਪੌਲ ਸਿੰਘ ਤੇ ਹੋਰ ਜੇਲ੍ਹ ਅਧਿਕਾਰੀਆਂ ਤੇ ਬੰਦੀਆਂ ਵੱਲੋਂ ਵੀ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ। ਇਸ ਮੌਕੇ ਜੇਲ੍ਹ ਅਧਿਕਾਰੀਆਂ ਵੱਲੋਂ ਆਸ਼ੀਰਵਾਦ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।