ਬਠਿੰਡਾ, 27 ਜੁਲਾਈ: ਅੱਜ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਕੇਂਦਰੀ ਜੇਲ੍ਹ ਕੰਪਲੈਕਸ ਵਿੱਚ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਾਰੇ ਸੀ.ਆਰ.ਪੀ.ਐਫ ਦੇ ਜਵਾਨਾਂ, ਜੇਲ੍ਹ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੁਹਿੰਮ ਤਹਿਤ ਹਜ਼ਾਰਾਂ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਐਨ. ਡੀ.ਨੇਗੀ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਇਨ੍ਹਾਂ ਜਵਾਨਾਂ ਨੇ ਰੁੱਖ ਲਗਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਸੈਨਿਕ ਵਾਤਾਵਰਣ ਨੂੰ ਕਿੰਨਾ ਪਿਆਰ ਕਰਦੇ ਹਨ।
ਬਠਿੰਡਾ ਪੁਲਿਸ ਵੱਲੋਂ ਹਥਿਆਰਾਂ ਦੀ ਨੌਕ ’ਤੇ ਕਾਰ ਖੋਹਣ ਵਾਲੇ ਕਾਬੂ, ਕਾਰ ਬਰਾਮਦ
ਇਹ ਪਹਿਲਕਦਮੀ ਹਰੇ ਅਤੇ ਟਿਕਾਊ ਵਾਤਾਵਰਣ ਪ੍ਰਤੀ ਸਮਾਜ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘‘ਸਾਡਾ ਮੰਨਣਾ ਹੈ ਕਿ ਰੁੱਖ ਲਗਾਉਣਾ ਜਲਵਾਯੂ ਤਬਦੀਲੀ ਨਾਲ ਲੜਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ, ਪਰ ਸਾਡਾ ਟੀਚਾ ਭਵਿੱਖ ਦੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਬਣਾਉਣਾ ਹੈ, ਅਤੇ ਅੱਜ ਦੇ ਯਤਨ ਇਸ ਉਦੇਸ਼ ਵੱਲ ਇੱਕ ਕਦਮ ਹਨ।’’ ਇਸ ਮੌਕੇ ਸੀਨੀਅਰ ਸੁਪਰਡੈਂਟ ਜੇਲ੍ਹ ਸ੍ਰੀ ਐਨ. ਡੀ.ਨੇਗੀ ਤੋਂ ਇਲਾਵਾ ਜਸਵੀਰ ਸਿੰਘ ਸਹਾਇਕ ਕਮਾਂਡੈਂਟ ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਹੋਰ ਅਧਿਕਾਰੀਆਂ ਤੇ ਸਟਾਫ਼ ਹਾਜ਼ਰ ਰਿਹਾ।