ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਜੱਲਦ ਹੀ ਨਵੇਂ ਸਾਲ ਤੋਂ ਪਹਿਲਾ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਦਰਅਸਲ ਭਾਰਤੀ ਰੇਲਵੇ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਦੀ ਸੇਵਾ 30 ਦਸੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਖੁਦ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਤੀ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ‘ਵੰਦੇ ਭਾਰਤ’ ਰੇਲ ਗੱਡੀ 30 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ। ਇਸ ਲਈ ਉਨ੍ਹਾਂ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਵਲੋਂ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ।
‘ਆਪ’ ਵਿਧਾਇਕ ਗੱਜਣਮਾਜਰਾ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਹੁਣ ਮਹਿਜ 5 ਘੰਟਿਆ ਵਿਚ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਦਾ ਸਫ਼ਰ ਪੂਰਾ ਕੀਤਾ ਜਾਵੇਗਾ। ਐੱਮ. ਪੀ. ਸੁਸ਼ੀਲ ਰਿੰਕੂ ਨੇ ਲੋਕ ਸਭਾ ਵਿਚ ਇਸ ਟਰੇਨ ਪੰਜਾਬ ਵਿਚ ਚਲਾਉਣ ਅਤੇ ਜਲੰਧਰ ’ਚ ਸਟਾਪੇਜ ਦੇਣ ਦੀ ਮੰਗ ਕੀਤੀ ਸੀ। ਦਿਲਚਸਪ ਗੱਲ ਇਹ ਹੈ ਕਿ ਇਸ ਟਰੇਨ ਦਾ ਸਟਾਪੇਜ ਜਲੰਧਰ ਸਿਟੀ ਰੇਲਵੇ ਸਟੇਸ਼ਨ ਵਿਚ ਦਿੱਤਾ ਗਿਆ ਹੈ।ਉਨ੍ਹਾਂ ਵੰਦੇ ਭਾਰਤ ਐਕਸਪ੍ਰੈੱਸ ਸ਼ੁਰੂ ਕਰਨ ਲਈ ਰੇਲਵੇ ਮੰਤਰਾਲਾ ਦਾ ਧੰਨਵਾਦ ਕੀਤਾ ਹੈ।