ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

0
62
+2

ਬਠਿੰਡਾ, 29 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।ਇਕ ਹੋਰ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ‘ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ।ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਸੀਨੀਅਰ IAS ਅਧਿਕਾਰੀ ਨੂੰ ਮਿਲੀ ਅਹਿਮ ਜਿੰਮੇਵਾਰੀ

ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ।ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ ‘ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 31 ਮਾਰਚ 2025 ਤੱਕ ਲਾਗੂ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+2

LEAVE A REPLY

Please enter your comment!
Please enter your name here