ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੂੰ ਰਾਸ਼ਟਰੀ ਸਿੱਖਿਆ ਰਤਨ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਪੰਜਾਬ ਕਲਾ ਸਾਹਿਤ ਅਕਾਦਮੀ

0
26
64 Views

ਬਠਿੰਡਾ, 30 ਨਵੰਬਰ: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਪੰਜਾਬ ਕਲਾ ਸਾਹਿਤ ਅਕਾਦਮੀ ਵੱਲੋਂ ਭਲਕੇ ਆਪਣੇ 28ਵੇਂ ਸਾਲਾਨਾ ਅਕੈਡਮੀ ਅਵਾਰਡ ਸਮਾਰੋਹ ਵਿੱਚ ‘‘ਰਾਸ਼ਟਰੀ ਸਿੱਖਿਆ ਰਤਨ ਪੁਰਸਕਾਰ’’ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰੋ. ਤਿਵਾਰੀ ਨੂੰ ਇਹ ਸਨਮਾਨ ਉਨ੍ਹਾਂ ਦੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਅਤੇ ਸਮਰਪਣ ਲਈ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦਾ ਮਾਮਲਾ: ਭਾਜਪਾ ਆਗੂ ਮਨਜਿੰਦਰ ਸਿਰਸਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਉਨ੍ਹਾਂ ਨੇ ਨਾ ਸਿਰਫ਼ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕੀਤੀ, ਸਗੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਵਿੱਚ ਵੀ ਵਡਮੁੱਲਾ ਯੋਗਦਾਨ ਪਾਇਆ।ਵਾਈਸ ਚਾਂਸਲਰ ਪ੍ਰੋ. ਤਿਵਾਰੀ ਦਾ ਮੰਨਣਾ ਹੈ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੌਜਵਾਨਾਂ ਲਈ ਆਦਰਸ਼ਕ ਜੀਵਨ ਜਿਉਣ ਲਈ ਪ੍ਰੇਰਨਾ ਸਰੋਤ ਹਨ। ਇਸ ਦੇ ਨਾਲ ਹੀ ਪ੍ਰੋ. ਤਿਵਾਰੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸ਼੍ਰੀ ਗੁਰੂ ਨਾਨਕ ਦੇਵ ਜੀ

ਇਹ ਵੀ ਪੜ੍ਹੋ ਸਬ ਇੰਸਪੈਕਟਰ ਅਮਰੀਕ ਸਿੰਘ ਦੀ ਬਠਿੰਡਾ ਦੇ ਟਰੈਫ਼ਿਕ ਵਿੰਗ ਵਿਚ ਮੁੜ ਹੋਈ ਤੈਨਾਤੀ

ਦੀ ਬਾਣੀ ਵਿੱਚ ਅੰਮ੍ਰਿਤ ਧਾਰਾ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੱਤਰ ਜ਼ਫਰਨਾਮਾ; ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਦੇ ਵਿਸ਼ਵ ਸੰਦੇਸ਼ ਸਿਰਲੇਖ ਤੇ ਲਿਖੇ ਬਹੁਤ ਸਾਰੇ ਲੇਖ ਪ੍ਰਮੁੱਖ ਅਖ਼ਬਾਰਾਂ/ਮਾਸਿਕ ਰਸਾਲਿਆਂ ਵਿੱਚ ਪ੍ਰਕਾਸ਼ਿਤ ਹੋਏ ਹਨ। ਵਰਤਮਾਨ ਵਿੱਚ ਯੂਨੀਵਰਸਿਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫਲਸਫੇ ’ਤੇ ਪੁਸਤਕ ਪ੍ਰਕਾਸ਼ਿਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।ਮੱਧ ਪ੍ਰਦੇਸ਼ ਦੇ ਰੀਵਾ ਜ਼ਿਲੇ ਵਿਚ ਜੰਮੇ-ਪਲੇ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਜੀਵਨ ਵਾਤਾਵਰਨ ਪੱਖੀ ਸਾਦਾ ਜੀਵਨ ਸ਼ੈਲੀ ’ਤੇ ਆਧਾਰਿਤ ਹੈ।

 

LEAVE A REPLY

Please enter your comment!
Please enter your name here