ਬਠਿੰਡਾ, 19 ਜੁਲਾਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁੱਲਪਤੀ ਡਾ ਸਤਿਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ ਵਾਲਾ, ਕੋਟ ਸ਼ਮੀਰ, ਜੀਵਨ ਸਿੰਘ ਵਾਲਾ, ਜੌੜਕੀਆਂ ਅਤੇ ਟਾਂਡੀਆਂ ਆਦਿ ਦਾ ਦੌਰਾ ਕੀਤਾ ਗਿਆ।ਇਸ ਮੌਕੇ ਡਾ. ਗੋਸਲ ਨੇ ਦੱਸਿਆ ਕਿ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਦੇਖਣ ਨੂੰ ਮਿਲਿਆ।
ਕੈਨੇਡਾ ਦੇ ਵਿਚ ਪੱਕੇ ਹੋਣਾ ਹੁਣ ਹੋਵੇਗਾ ਹੋਰ ਵੀ ਔਖਾ!ਇਮੀਗ੍ਰੇਸ਼ਨ ਮੰਤਰੀ ਦਾ ਆਇਆ ਅਹਿਮ ਬਿਆਨ
ਉਨ੍ਹਾਂ ਇਹ ਵੀ ਦੇਖਿਆ ਗਿਆ ਕਿ ਜਿੰਨ੍ਹਾਂ ਕਿਸਾਨ ਵੀਰਾਂ ਵੱਲੋਂ ਸਿਫ਼ਾਰਸ਼ ਕੀਤੀਆਂ ਕੀਟ-ਨਾਸ਼ਕਾਂ ਦੀ ਸਹੀ ਸਮੇਂ ਤੇ ਵਰਤੋਂ ਕੀਤੀ ਗਈ ਸੀ, ਉਨ੍ਹਾਂ ਦੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਬਹੁਤ ਘੱਟ ਹੈ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ ਨੇ ਕਿਸਾਨ ਵੀਰਾਂ ਨੂੰ ਸੁਝਾਅ ਦਿੱਤਾ ਕਿ ਬਰਸਾਤ ਨਾ ਹੋਣ ਕਾਰਨ ਨਰਮੇਂ ਦੀ ਫ਼ਸਲ ਔੜ ਵਰਗੇ ਹਾਲਾਤਾਂ ਨਾਲ ਜੂਝ ਰਹੀ ਹੈ, ਇਸ ਲਈ ਕਿਸਾਨ ਵੀਰਾਂ ਨੂੰ ਕਿਹਾ ਕਿ ਨਹਿਰੀ ਪਾਣੀ ਲਾਉਣ ਮਗਰੋਂ ਸਿਫ਼ਾਰਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ, ਤਾਂ ਜੋ ਫ਼ਸਲ ਦਾ ਚੰਗਾ ਵਾਧਾ ਹੋ ਸਕੇ।
ਕਿਸਾਨਾਂ ਨੂੰ ਬਾਰਡਰਾਂ ‘ਤੇ ਰੋਕਣ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਿਸ਼
ਡਾ. ਮੱਖਣ ਸਿੰਘ ਭੁੱਲਰ ਵੱਲੋਂ ਕਿਸਾਨ ਵੀਰਾਂ ਨੂੰ ਸੁਝਾਅ ਦਿੱਤਾ ਗਿਆ ਕਿ ਖੇਤਾਂ ਵਿੱਚੋਂ ਨਦੀਨਾਂ ਦਾ ਖਾਤਮਾ ਕੀਤਾ ਜਾਵੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਫ਼ਸਲ ਨੂੰ ਬਚਾਉਣ ਲਈ ਫ਼ੁੱਲਾਂ ਅਤੇ ਟੀਡਿਆਂ ਦਾ ਮੁਆਇਨਾ ਕੀਤਾ ਜਾਵੇ ਤਾਂ ਕਿ ਕਿਸਾਨ ਵੀਰ ਇਸ ਫ਼ਸਲ ਤੋਂ ਚੰਗਾ ਝਾੜ ਲੈ ਸਕਣ। ਦੌਰੇ ਦੌਰਾਨ ਮੁਖੀ ਕੀਟ ਵਿਗਿਆਨ ਵਿਭਾਗ ਡਾ. ਮਨਮੀਤ ਕੌਰ ਭੁੱਲਰ, ਸੀਨੀਅਰ ਕੀਟ ਵਿਗਿਆਨੀ ਡਾ. ਵਿਜੇ ਕੁਮਾਰ, ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
Share the post "ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ"