Bathinda News:ਰਿਜ਼ਨਲ ਟਰਾਂਸਪੋਰਟ ਅਫਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵ੍ਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੈਂਟਰਲ ਮੋਟਰ ਵ੍ਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵ੍ਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ ਡਿੱਬਰੂਗੜ੍ਹ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਪੰਜਾਬ ਲਿਆਂਦਾ, ਮਿਲਿਆ ਪੁਲਿਸ ਰਿਮਾਂਡ
ਉਨ੍ਹਾਂ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਫਸਰ, ਬਠਿੰਡਾ ਵਿਖੇ ਜਮ੍ਹਾਂ ਕਰਵਾਉਣ।ਉਨ੍ਹਾਂ ਇਹ ਵੀ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ‘ਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।