Bathinda ‘ਚ ਵਾਪਰੇ ਭਿਆਨਕ ਹਾਦਸੇ ‘ਚ ਵੈਟਰਨਰੀ ਡਾਕਟਰ ਦੀ ਮੌ+ਤ, ਤਿੰਨ ਜ਼ਖਮੀ

Date:

spot_img

Bathinda News: ਬੀਤੀ ਰਾਤ ਬਠਿੰਡਾ ਸ਼ਹਿਰ ਦੇ ਬੀਬੀਵਾਲਾ ਰੋਡ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿੱਚ ਇੱਕ ਵੈਟਰਨਰੀ ਡਾਕਟਰ ਦੀ ਮੌਤ ਹੋਣ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਰਤਕ ਅਤੇ ਜ਼ਖਮੀ ਨੌਜਵਾਨਾਂ ਨੇ ਪਿਛਲੇ ਮਹੀਨੇ ਹੀ ਆਪਣਾ ਡਾਕਟਰੀ ਦਾ ਕੋਰਸ ਪੂਰਾ ਕੀਤਾ ਸੀ ਅਤੇ ਹੁਣ ਉਹ ਕਾਲਜ ਦੇ ਵਿੱਚ ਸਰਟੀਫਿਕੇਟ ਲੈਣ ਲਈ ਆਏ ਹੋਏ ਸਨ। ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਇਆ ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਮ੍ਰਿਤਕ ਨੌਜਵਾਨ ਦੀ ਗੱਡੀ ਦੋ ਕਾਰਾਂ ਨੂੰ ਟੱਕਰ ਮਾਰਦੀ ਹੋਈ ਕਈ ਪਲਟੀਆਂ ਖਾ ਗਈ। ਮਿਰਤਕ ਨੌਜਵਾਨ ਦੀ ਪਹਿਚਾਣ ਅਨਮੋਲ ਸਿੰਘ (22 ਸਾਲ) ਵਾਸੀ ਕਾਦੀਆਂਵਾਲ ਜ਼ਿਲਾ ਗੁਰਦਾਸਪੁਰ ‘ਤੇ ਤੌਰ ਤੇ ਹੋਈ ਹੈ। ਜਦਕਿ ਜ਼ਖਮੀਆਂ ਦੇ ਨਾਮ ਕੁੰਵਰ ਸੰਗਰਾਮ ਸਿੰਘ (22 ਸਾਲ) ਵਾਸੀ ਫਤਿਹਗੜ੍ਹ ਸਾਹਿਬ, ਗਗਨਦੀਪ ਸਿੰਘ (21 ਸਾਲ) ਵਾਸੀ ਗੁਰਦਾਸਪੁਰ ਅਤੇ ਹਰਕਰਮ ਸਿੰਘ (21 ਸਾਲ) ਵਾਸੀ ਫਤਿਹਗੜ੍ਹ ਸਾਹਿਬ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਨਾਂ ਸਾਰੇ ਨੌਜਵਾਨਾਂ ਨੇ ਰਾਮਪੁਰਾ ਸਥਿਤ ਵੈਟਰਨਰੀ ਕਾਲਜ ਦੇ ਵਿੱਚੋਂ ਵੈਟਰਨਰੀ ਫਾਰਮਾਸਿਸਟ ਦਾ ਡਿਪਲੋਮਾ ਕੀਤਾ ਸੀ, ਜੋ ਕਿ ਅਗਸਤ ਮਹੀਨੇ ਵਿੱਚ ਕੰਪਲੀਟ ਹੋ ਗਿਆ ਸੀ ਅਤੇ ਹੁਣ ਇਹ ਨੌਜਵਾਨ ਆਪਣੀ ਡਿਗਰੀ ਲੈਣ ਲਈ ਕਾਲਜ ਵਿੱਚ ਆਏ ਹੋਏ ਸਨ।

ਇਹ ਵੀ ਪੜ੍ਹੋ  Amritsar ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸੂਚਨਾ ਮੁਤਾਬਕ ਰਾਤ ਨੂੰ ਦੋਸਤਾਂ ਨੂੰ ਮਿਲਣ ਤੋਂ ਬਾਅਦ ਬਠਿੰਡਾ ਦੇ ਵੱਲ ਆ ਰਹੇ ਸਨ। ਇਸ ਦੌਰਾਨ ਜਦ ਬੀਬੀ ਵਾਲਾ ਰੋਡ ‘ਤੇ ਬੜਿਆਲ ਹਸਪਤਾਲ ਤੋਂ ਥੋੜਾ ਜਿਹਾ ਪਿੱਛੇ ਟੀ ਪੁਆਇੰਟ ‘ਤੇ ਲਾਈਟਾਂ ਉਪਰ ਅਚਾਨਕ ਦੂਜੇ ਪਾਸੇ ਤੋਂ ਆਈ ਸਕਾਰਪੀਓ ਕਾਰ ਨੂੰ ਬਚਾਉਂਦਿਆਂ ਇਹਨਾਂ ਨੌਜਵਾਨਾਂ ਦੀ ਸਵਿਫਟ ਕਾਰ ਬੇਕਾਬੂ ਹੋ ਗਈ ਅਤੇ ਅੱਗੇ ਖੜੀ ਹੋਰ ਇੱਕ ਐਕਸਯੂਵੀ ਕਾਰ ਵਿੱਚ ਵੱਜਣ ਤੋਂ ਬਾਅਦ ਪਲਟੀਆਂ ਖਾ ਗਈ। ਇਸ ਦੌਰਾਨ ਇਕੱਠੇ ਹੋਏ ਕੁਝ ਲੋਕਾਂ ਵੱਲੋਂ ਕਾਰ ਨੂੰ ਸਿੱਧਾ ਕੀਤਾ ਗਿਆ ਤੇ ਨੌਜਵਾਨ ਵੈਲਫੇਅਰ ਸੋਸਾਇਟੀ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਸੰਸਥਾ ਦੇ ਵਲੰਟੀਅਰ ਇਹਨਾਂ ਜਖਮੀ ਨੌਜਵਾਨਾਂ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਅਨਮੋਲ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਸਿਵਲ ਲਾਈਨ ਦੇ ਐਸਐਚਓ ਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੌਕੇ ‘ਤੇ ਪੁੱਜ ਕੇ ਪੜਤਾਲ ਕੀਤੀ ਗਈ ਹੈ ਅਤੇ ਮਿਰਤਕ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਹੋਈ । ਜਿਸ ਤੋਂ ਬਾਅਦ ਸਕਾਰਪੀਓ ਸਵਾਰ ਨੌਜਵਾਨ ਵਿਰੁੱਧ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ...

ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਣਸ਼ਿਆਮ ਥੋਰੀ ਨੇ ਬਠਿੰਡਾ ਵਿਖੇ ਮਕੈਨੀਕਲ ਸਵੀਪਿੰਗ ਪ੍ਰੋਜੈਕਟ ਦਾ ਲਿਆ ਜਾਇਜ਼ਾ

👉ਸ਼ਹਿਰ ਦੀ ਸਫ਼ਾਈ ਲਈ ਹਦਾਇਤਾਂ ਜਾਰੀ Bathinda News:ਪੰਜਾਬ ਸਰਕਾਰ ਦੇ...

के. मकरंद पांडुरंग बने चरखी दादरी जिले के प्रभारी अधिकारी

25 करोड़ या इससे अधिक लागत की परियोजनाओं की...

दिल्ली-एनसीआर में आबोहवा की गुणवत्ता सुधार को लेकर हरियाणा सरकार के ठोस प्रयास

👉मुख्य सचिव ने की यमुना एक्शन प्लान और दिल्ली-एनसीआर...