Friday, April 3, 2026
spot_img
spot_img

ਵਿਧਾਨ ਸਭਾ ਚੋਣਾਂ 2027; ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ‘ਚ ਵਜਾਉਣਗੇ ਚੋਣ ਵਿਗਲ

Date:

spot_img

👉ਵਪਾਰ ਸਮਝੌਤੇ ਅਤੇ ਮਨਰੇਗਾ ਖਤਮ ਕਰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਨੇ ਰੱਖੀ ਵਿਸ਼ਾਲ ਰੈਲੀ
Barnala News: Vidhan Sabha election 2027; ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਿਆਂ ਹੀ ਸੂਬੇ ਦੀਆਂ ਸਿਆਸੀ ਧਿਰਾਂ ‘ਚੋਣ ਮੋਡ’ ਵਿਚ ਆ ਗਈਆਂ ਹਨ। ਲੰਘੀ 16 ਫ਼ਰਵਰੀ ਨੂੰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਮੋਗਾ ‘ਚ ਯੁੱਧ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਦੇ ਨਾਂ ਹੇਠ ਵਿਸ਼ਾਲ ਰੈਲੀ ਕੀਤੀ ਗਈ, ਉਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਤਿੰਨ ਦਿਨਾਂ ਤੋਂ ਹਲਕਾਵਾਰ ਚੋਣ ਰੈਲੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ। ਇਸੇ ਭਾਜਪਾ ਵੱਲੋਂ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ‘ਚ ਮੋਗਾ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 8 IAS ਅਤੇ 88 PCS ਅਫ਼ਸਰਾਂ ਦੇ ਤਬਾਦਲੇ

ਜਦਕਿ ਪੰਜਾਬ ਕਾਂਗਰਸ ਵੱਲੋਂ ਮਨਰੇਗਾ ਸਕੀਮ ਦਾ ਨਾਮ ਤਬਦੀਲ ਕਰਨ ਦੇ ਮਾਮਲੇ ਨੂੰ ਰੈਲੀਆਂ ਕੀਤੀਆਂ ਜਾ ਰਹੀਆਂ ਪ੍ਰੰਤੂ ਹੁਣ 28 ਫਰਵਰੀ ਨੂੰ ਬਰਨਾਲਾ ਵਿਖੇ ਰੱਖੀ ਇੱਕ ਵਿਸ਼ਾਲ ਰੈਲੀ ਵਿਚ ਪਹਿਲੀ ਵਾਰ ਪੰਜਾਬ ਅਤੇ ਕੇਂਦਰੀ ਕਾਂਗਰਸ ਹਾਈਕਮਾਂਡ ਦੇ ਹੋਰ ਆਗੂਆਂ ਦੇ ਨਾਲ-ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੀ ਸ਼ਿਰਕਤ ਕਰਨ ਜਾ ਰਹੇ ਹਨ। ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾਰਿੰਗ ਨੇ ਦੱਸਿਆ ਕਿ ਇਹ ਰੈਲੀ ਮਨਰੇਗਾ ਨੂੰ ਖਤਮ ਕਰਨ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸਦਾ ਪੰਜਾਬ ‘ਤੇ ਗੰਭੀਰ ਅਤੇ ਤਬਾਹਕੁੰਨ ਪ੍ਰਭਾਵ ਪਵੇਗਾ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ਦੇ ਰਿਕਾਰਡ ਰੂਮ ਨੂੰ ਅੱਗ ਲੱਗਣ ਦੀ ਘਟਨਾ ਦੇ ਮਾਮਲੇ ‘ਚ ਪੁਲਿਸ ਵੱਲੋਂ ਪਰਚਾ ਦਰਜ਼

ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਵਪਾਰ ਸਮਝੌਤਾ ਲੰਮੇ ਸਮੇਂ ਲਈ ਕਈ ਚੁਣੌਤੀਆਂ ਪੈਦਾ ਕਰ ਸਕਦਾ ਹੈ। ਇਨ੍ਹਾਂ ਹਾਲਾਤਾਂ ਵਿੱਚ ਜੇਕਰ ਖੇਤੀਬਾੜੀ ਉਤਪਾਦਾਂ ਨੂੰ ‘ਜ਼ੀਰੋ ਫੀਸਦੀ’ ਟੈਰਿਫ਼ ‘ਤੇ ਆਯਾਤ ਕਰਨ ਦੀ ਮਨਜ਼ੂਰੀ ਮਿਲ ਗਈ, ਤਾਂ ਸਥਾਨਕ ਖੇਤੀਬਾੜੀ ਨਸ਼ਟ ਹੋ ਸਕਦੀ ਹੈ। ਇਸ ਨਾਲ ਕਿਸਾਨਾਂ ਕੋਲ ਨਾ ਕੰਮ ਰਹੇਗਾ ਤੇ ਨਾ ਆਮਦਨ, ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੇਰੁਜਗਾਰ ਹੋ ਜਾਣਗੇ।ਇਸ ਦੌਰਾਨ ਕਾਂਗਰਸ ਤੋਂ ਕਢੇ ਗਏ ਆਗੂ ਨਵਜੋਤ ਕੌਰ ਸਿੱਧੂ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰਦਿਆਂ, ਵੜਿੰਗ ਨੇ ਕਿਹਾ ਕਿ ਇਨ੍ਹਾਂ ਦੀ ਮਾਨਸਿਕ ਅਤੇ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ, ਉਹ ਸਮਝਦੇ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਦੇ ਬਿਆਨਾਂ ‘ਤੇ ਪ੍ਰਤੀਕਿਰਿਆ ਦੇਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ ਫੈਕਟਰੀ ਦੇ ਚੌਕੀਦਾਰ ਦੇ ਕਤਲ ਮਾਮਲੇ ਵਿੱਚ 24 ਸਾਲਾਂ ਤੋਂ ਭਗੌੜਾ ਸਰਵਣ ਕੁਮਾਰ ਫਤਿਹਾਬਾਦ (ਹਰਿਆਣਾ) ਤੋਂ ਗ੍ਰਿਫਤਾਰ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਸ਼੍ਰੀਮਤੀ ਸਿੱਧੂ ਹੀ ਨਹੀਂ ਹਨ, ਜਿਹੜੇ ਉਹਨਾਂ ਨੂੰ ਨਿਰਾਧਾਰ ਆਰੋਪਾਂ ਅਤੇ ਆਲੋਚਨਾਵਾਂ ਰਾਹੀਂ ਨਿਸ਼ਾਨਾ ਬਣਾ ਰਹੇ ਹਨ। ਬਲਕਿ ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਅਤੇ ਸੂਬਾ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਅਜਿਹੇ ਹੀ ਆਰੋਪ ਲਗਾ ਰਹੇ ਹਨ, ਕਿਉਂਕਿ ਇਹ ਸਾਰੇ ਆਗੂ ਆਪਣੀ ਹੋਂਦ ਲਈ ਕਾਂਗਰਸ ਨੂੰ ਇਕੱਲਾ ਅਤੇ ਸਾਂਝਾ ਖ਼ਤਰਾ ਸਮਝ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...