WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਪੰਜਾਬ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ
ਬਠਿੰਡਾ, 15 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਜਗਸੀਰ ਸਿੰਘ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ’ਚ ਲਹਿਰਾਇਆ ਤਿਰੰਗਾ

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਅਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ’ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।

ਫਾਜ਼ਿਲਕਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਪਰ ਸਿਕੰਜਾ ਕਸਦੇ ਹੋਏ 1 ਜਨਵਰੀ 2024 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ ਬਠਿੰਡਾ ਪੁਲਿਸ ਵਲੋਂ 328 ਮੁਕੱਦਮੇ ਦਰਜ ਕੀਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 150 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਪੰਜਾਬ ਦਾ ਪਲੇਠਾ ਬਟੈਨੀਕਲ ਪਾਰਕ ਰੋਜ ਗਾਰਡਨ ਦੇ ਸਾਹਮਣੇ ਸਾਢੇ 7 ਏਕੜ ਵਿਚ 7.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਾਸੀਆਂ ਲਈ ਪਾਣੀ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਝੀਲ ਨੰਬਰ 1 ਦੇ ਨੇੜੇ ਸਾਢੇ 37 ਕਰੋੜ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਬਣਾਇਆ ਜਾਵੇਗਾ। ਮਿਉਂਸਿਪਲ ਕਾਰਪੋਰੇਸ਼ਨ ਬਠਿੰਡਾ ਵੱਲੋਂ 9 ਕਰੋੜ 94 ਲੱਖ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚ ਮਾਨਸਾ ਰੋਡ ’ਤੇ ਬਣਿਆ ਫਾਇਰ ਸਟੇਸ਼ਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਬਣਾਈ ਗਈ। ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ,

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਜਿਸ ਦੀ ਸ਼ੁਰੂਆਤ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਤੋਂ ਹੋ ਚੁੱਕੀ ਹੈ। ਇਸ ਮੌਕੇ ਸ. ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੀ ਰਹਿਨੁਮਾਈ ਹੇਠ ਚਲਾਏ ਜਾ ਮਹੰਤ ਗੁਰਬੰਤਾ ਦਾਸ ਸਕੂਲ (ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ) ਦੇ ਸਕੂਲ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ ਦੇ ਸਾਰੇ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ। ਇਸ ਤੋਂ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।ਇਸ ਦੌਰਾਨ ਉਨ੍ਹਾਂ ਪ੍ਰੇਡ ਕਮਾਂਡਰ ਡੀਐਸਪੀ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਏ ਸ਼ਾਨਦਾਰ ਮਾਰਚ ਪਾਸਟ ਦੀਆਂ ਟੁਕੜੀਆਂ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 20 ਪੰਜਾਬ ਬਟਾਲੀਅਨ, ਐਨ.ਸੀ.ਸੀ. ਥਰੀ ਪੰਜਾਬ ਨੇਵਲ, ਸਕਾਊਟਸ, ਗਰਲਜ਼ ਗਾਈਡਜ਼, ਨਰਸਿੰਗ, ਪੰਜਾਬ ਪੁਲਿਸ ਤੇ ਆਰਮੀ ਸੈਕੰਡ ਜਾਟ ਬੈਂਡ ਦੀ ਟੁਕੜੀ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮਹਿਮਾਨ ਸ. ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੇਣ ਤੋਂ ਇਲਾਵਾ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ।

 

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਕਰੀਬ 1800 ਵਿਦਿਆਰਥੀਆਂ ਵਲੋਂ ਪੀ.ਟੀ ਸ਼ੋਅ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋਂ ਖੁਰਦ ਤੇ ਭੁੱਚੋਂ ਕਲਾਂ ਨੇ ਗੱਤਕਾ ਦੀ ਖੂਬਸੂਰਤ ਪੇਸ਼ਕਾਰੀ ਕੀਤੀ। ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮਿੱਤ ਮਲਹੋਤਰਾ, ਏਡੀਸੀ ਲਤੀਫ ਅਹਿਮਦ, ਏਡੀਸੀ ਵਿਕਾਸ ਸ਼੍ਰੀਮਤੀ ਲਵਜੀਤ ਕਲਸੀ, ਏਡੀਸੀ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਜਤਿੰਦਰ ਭੱਲਾ, ਵਾਇਸ ਪ੍ਰਧਾਨ ਗੁਰਜੰਟ ਸਿੰਘ ਸਿਵੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

 

Related posts

ਪੰਜਾਬ ਦੇ ‘ਸਭ ਤੋਂ ਛੋਟੀ ਤੇ ਵੱਡੀ ਉਮਰ’ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ

punjabusernewssite

ਭੁੱਚੋ ਮੰਡੀ ਤੋਂ ਭਾਜਪਾ ਦੇ ਉਮੀਦਵਾਰ ਨੇ ਖੋਲ੍ਹਿਆ ਗੋਨਿਆਣਾ ਮੰਡੀ ਵਿਖੇ ਦਫ਼ਤਰ, ਲੋਕਾਂ ਨੇ ਦੱਤਾ ਭਰਵਾਂ ਹੁੰਗਾਰਾ

punjabusernewssite

‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਤਹਿਤ ਬਠਿੰਡਾ ’ਚ ਕਰਵਾਇਆ ਜਾਗਰੂਕਤਾ ਪ੍ਰੋਗਰਾਮ

punjabusernewssite