ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ EO ਦਾ ਪੁੱਤਰ ਵੀ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Date:

spot_img

ਮੁਹਾਲੀ ਅਦਾਲਤ ਨੇ ਦਿੱਤਾ 3 ਦਿਨ ਦਾ ਪੁਲੀਸ ਰਿਮਾਂਡ
EO ਗਿਰੀਸ਼ ਵਰਮਾ ਦੇ ਤਿੰਨ ਸਾਥੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) ਭਗੌੜਾ ਹੋ ਗਿਆ ਸੀ। ਮੁਹਾਲੀ ਅਦਾਲਤ ਨੇ ਅੱਜ ਵਿਕਾਸ ਵਰਮਾ ਦਾ ਵਿਜੀਲੈਂਸ ਬਿਊਰੋ ਨੂੰ ਉਸ ਦਾ 3 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

Big News:ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ, ਵਿਰੋਧੀ ਧੜੇ ਨੇ ਚੁੱਕੇ ਸਵਾਲ

ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਸਾਲ 2022 ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐਫ.ਆਈ.ਆਰ. ਨੰ 18 ਤਹਿਤ ਮੁਹਾਲੀ ਵਿਖੇ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖਰੀਦੀਆਂ ਸਨ।ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕਥਿਤ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਈ.ਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਨਾਜਾਇਜ਼ ਤੌਰ ’ਤੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ ’ਅਨਸੈਕਿਉਰਡ ਲੋਨ’ ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ।

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਇਸ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਲਈ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਨਜਾਇਜ਼ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਜੁਟਾਏ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਜਾਇਜ਼ ਸਰੋਤ ਨਹੀਂ ਸੀ।ਬੁਲਾਰੇ ਨੇ ਦੱਸਿਆ ਕਿ ਉਕਤ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫਰਮਾਂ -‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਗੌਰਵ ਗੁਪਤਾ ਇਨ੍ਹਾਂ ਫਰਮਾਂ ਦਾ ਸੰਸਥਾਪਕ ਅਤੇ ਬਾਲਾਜੀ ਇੰਫਰਾ ਬਿਲਡਟੈਕ ਵਿੱਚ 80 ਫੀਸਦੀ ਹਿੱਸਾ ਰੱਖਣ ਵਾਲਾ ਪ੍ਰਮੁੱਖ ਭਾਈਵਾਲ ਸੀ,

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ SDO ਨੂੰ ਕੀਤਾ ਗ੍ਰਿਫਤਾਰ

ਜਿਸ ਨੇ ਖਰੜ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਲਈ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਆਪਣੇ ਸ਼ੇਅਰਾਂ ਵਜੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ ਅਤੇ ਫਿਰ ਗੈਰ-ਕਾਨੂੰਨੀ ਢੰਗ ਨਾਲ ਇਸ ਜ਼ਮੀਨ ’ਤੇ ਰਿਹਾਇਸ਼ੀ ਕਾਲੋਨੀ ਨਿਯਮਤ ਕਰਵਾ ਲਈ ਸੀ। ਇਸ ਤੋਂ ਬਾਅਦ ਉਸ ਦਾ 15 ਫੀਸਦੀ ਹਿੱਸਾ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਟਰਾਂਸਫਰ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਪਹਿਲਾਂ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ ਅਤੇ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫਤਾਰੀ ਦੇ ਡਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...