Wednesday, December 31, 2025
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

State Bank ‘ਚ ਹੋਏ ਕਰੋੜਾਂ ਦੇ ਘਪਲੇ ਦੇ ਦੋ ਮੁਲਜ਼ਮ Vigilance ਵੱਲੋਂ ਗਿਰਫ਼ਤਾਰ

Date:

spot_img

Kapurthala News:ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੱਤ ਸਾਲ ਪਹਿਲਾਂ ਦਰਜ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਮੁਕੱਦਮਾ ਨੰਬਰ: 05 ਮਿਤੀ 09-03-2017 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਸਮੇਤ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮਾਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਸਮੇਤ ਆਮ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟ ਤਰੀਕਿਆਂ ਨਾਲ ਉਕਤ ਸਟੇਟ ਬੈਂਕ ਦੇ ਮੁਲਾਜਮਾਂ ਰਾਹੀਂ ਖਜ਼ਾਨੇ ਵਿਚੋਂ ਕਰਜ਼ਾ/ਲਿਮਟਾਂ ਰਾਹੀਂ ਪੈਸੇ ਕਢਵਾ ਕੇ ਗ਼ਬਨ ਕੀਤਾ ਸੀ। ਇਸ ਸਬੰਧੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮਿਤੀ 30-04-2016 ਤੱਕ ਦੀਆਂ 14 ਕਰਜ਼ਾ ਫਾਇਲਾਂ ਰਾਹੀਂ ਕਰੀਬ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  PSPCL ਦਾ ਮੁੱਖ ਖਜਾਨਚੀ 2,6000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਘਪਲੇ ਦੌਰਾਨ ਮੁਲਜ਼ਮਾਂ ਨੇ ਅਧੂਰੀਆਂ ਰਿਪੋਰਟਾਂ ਅਤੇ ਗਰੰਟਰ ਡੀਡਾਂ ਹਾਸਲ ਕਰਕੇ ਪ੍ਰਾਈਵੇਟ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਫਰਜੀ ਜਮੀਨ ਉਪਰ ਫਰਜੀ ਵਿਅਕਤੀਆਂ ਦੇ ਬੈਂਕ ਲੋਨ ਮੰਨਜੂਰ ਕੀਤੇ ਸਨ। ਕਰਜਦਾਰਾਂ ਦੀ ਜਮੀਨ ਉਹਨਾਂ ਦੀ ਮਾਲਕੀ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜਮੀਨ ਨੂੰ ਪ੍ਰਾਈਵੇਟ ਵਿਅਕਤੀਆਂ ਦੀ ਮਾਲਕੀ ਦਿਖਾ ਕੇ ਫਰਦਾਂ, ਫਰਦ ਗਿਰਦਾਵਰੀ ਤੇ ਬਾਰ-ਰਹਿਤ ਸਰਟੀਫਿਕੇਟ ਜਾਰੀ ਕਰਵਾ ਕੇ ਆੜ-ਰਹਿਣ ਵਸੀਕੇ ਅਤੇ ਬੈਨਾਮੇ ਵਸੀਕੇ ਰਜਿਸਟਰ ਕਰਵਾਏ ਗਏ ਸਨ। ਇਸ ਮੁਕੱਦਮੇ ਵਿੱਚ ਸ਼ਾਮਲ ਸਤਨਾਮ ਸਿੰਘ ਸਰੂਪਵਾਲਾ ਨੇ ਖੇਤੀਬਾੜੀ ਲਿਮਟ ਲੈਣ ਸਬੰਧੀ ਫਰਦ ਜਮਾਬੰਦੀ, ਫਰਦ ਹਕੀਅਤ, ਫਰਦ ਗਿਰਦਾਵਰੀ, ਆੜ ਰਹਿਣ ਸਰਟੀਫਿਕੇਟ, ਸਟੇਟ ਬੈਂਕ ਆਫ ਪਟਿਆਲਾ ਸੁਲਤਾਨਪੁਰ ਲੋਧੀ ਦੇ ਮੈਨੇਜਰ ਮੁਲਜ਼ਮ ਸੁਲਿੰਦਰ ਸਿੰਘ ਨੂੰ ਦਿੱਤੇ ਜਿਸਦੇ ਅਧਾਰ ਤੇ ਬੈਂਕ ਮੈਨੇਜਰ ਨੇ ਬੈਂਕ ਦੇ ਦੂਸਰੇ ਮੁਲਜ਼ਮ ਕਰਮਚਾਰੀ ਸੁਰਿੰਦਰ ਪਾਲ ਫੀਲਡ ਅਫਸਰ ਅਤੇ ਪੈਨਲ ਵਕੀਲ ਤਾਰਾ ਚੰਦ ਮੁਲਜ਼ਮ ਨਾਲ ਆਪਸੀ ਮਿਲੀਭੁਗਤ ਕਰਕੇ ਆਪਣੇ ਨਿੱਜੀ ਮੁਫਾਦ ਲਈ ਕਰਜ਼ਾ ਲੈਣ ਵਾਲੇ ਸਤਨਾਮ ਸਿੰਘ ਨੂੰ ਕਰਜ਼ਾ ਦੇਣ ਦੀ ਮਨਸ਼ਾ ਨਾਲ ਉਕਤ ਦੋਸ਼ੀਆਂ ਵੱਲੋਂ ਫਰਜੀ ਅਤੇ ਗਲਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ

ਇਹ ਵੀ ਪੜ੍ਹੋ ਨਸ਼ਾ ਤਸਕਰੀ ਕਰਦੇ Punjab Roadways ਦੇ ਤਿੰਨ ਕਰਮਚਾਰੀ CIA ਵੱਲੋਂ ਕਾਬੂ

ਜਿਸ ਤੋ ਬਾਅਦ ਉਕਤ ਬੈਂਕ ਮੈਨੇਜਰ ਨੇ ਸਤਨਾਮ ਸਿੰਘ ਨਾਲ ਮਿਲੀਭੁਗਤ ਕਰਕੇ ਉਸਦਾ 16 ਲੱਖ ਰੁਪਏ ਦਾ ਕਰਜ਼ਾ ਮਨਜ਼ੂਰ ਕਰ ਦਿੱਤਾ ਜਦਕਿ ਮਾਲ ਮਹਿਕਮੇ ਦੇ ਰਿਕਾਰਡ ਮੁਤਾਬਿਕ ਪਿੰਡ ਲੋਹੀਆਂ ਦੀ ਉਸ ਜਮਾਬੰਦੀ ਰਿਕਾਰਡ ਨਾਲ ਮੇਲ ਨਹੀ ਖਾਂਦੀ ਕਿਉਕਿ ਉਕਤ ਖੇਵਟ-ਖਤੋਨੀ ਅਤੇ ਖਸਰਾ ਨੰਬਰ ਮਾਲ ਰਿਕਾਰਡ ਵਿੱਚ ਹੀ ਨਹੀ ਹਨ ਅਤੇ ਮਾਲ ਰਿਕਾਰਡ ਵਿੱਚ ਰੋਜ਼ਨਾਮਚਾ ਵਾਕਿਆਤੀ ਵਿੱਚ ਕਰਜ਼ਦਾਰ ਸਤਨਾਮ ਸਿੰਘ ਵੱਲੋ ਕਰਜ਼ਾ ਹਾਸਲ ਕਰਨ ਸਬੰਧੀ ਕੋਈ ਇੰਦਰਾਜ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਮੋਰਟਗੇਜ਼ ਡੀਡ ਨੂੰ ਤਸਦੀਕ ਕਰਵਾਉਣ ਤੇ ਪਾਇਆ ਗਿਆ ਕਿ ਉਕਤ ਬੈਂਕ ਮੈਨੇਜਰ ਵੱਲੋਂ ਸਤਨਾਮ ਸਿੰਘ ਅਤੇ ਮੋਰਟਗੇਜ਼ ਡੀਡ ਉਪਰ ਗਵਾਹੀ ਪਾਉਣ ਵਾਲੇ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮੋਰਟਗੇਜ਼ ਡੀਡ ਪਰ ਦਫਤਰ ਜੁਆਇੰਟ ਸਬ ਰਜਿਸਟਰਾਰ ਲੋਹੀਆਂ ਦਾ ਫਰਜ਼ੀ ਨੰਬਰ ਲਗਾਇਆ ਗਿਆ ਜਿਸ ਉੱਪਰ ਗਵਾਹੀ ਉਕਤ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ ਵਾਸੀ ਸਰੂਪਵਾਲਾ ਵੱਲੋਂ ਪਾਈ ਗਈ ਸੀ।ਵਰਨਣਯੋਗ ਹੈ ਕਿ ਇਸ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਉਪਰੋਕਤ ਮੁਕੱਦਮਾ 33 ਵਿਕਅਤੀਆਂ ਵਿਰੁੱਧ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 28 ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਚਾਰਾਜੋਈ ਸਰਗਰਮੀ ਨਾਲ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਉਕਤ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...