👉ਭ੍ਰਿਸਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਬਖ਼ਸਿਆ ਨਹੀਂ ਜਾਵੇਗਾ, ਚਾਹੇ ਆਪਣਾ ਹੋਵੇ ਜਾਂ ਬੇਗਾਨਾਂ
Jalandhar News: ਭ੍ਰਿਸਟਾਚਾਰ ਵਿਰੁਧ ਆਪਣੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਅੱਗੇ ਸਖ਼ਤੀ ਨਾਲ ਲਾਗੂ ਕਰਦਿਆਂ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਰੀਬ ਅੱਠ ਘੰਟਿਆਂ ਦੀ ਲੰਮੀ ਜਾਂਚ ਪੜਤਾਲ ਤੋਂ ਬਾਅਦ ਆਖ਼ਰਕਾਰ ਸ਼ੁੱਕਰਵਾਰ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਦੀ ਟੀਮ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵਿਰੁਧ ਮੁਕੱਦਮਾ ਦਰਜ਼ ਕਰਨ ਤੋਂ ਬਾਅਦ ਉਸਨੂੰ ਕਰੀਬ ਸਾਢੇ ਤਿੰਨ ਵਜੇਂ ਵਿਜੀਲੈਂਸ ਦਫ਼ਤਰ ਲੈ ਗਈ ਹੈ।
ਇਹ ਵੀ ਪੜ੍ਹੋ ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ
ਵਿਜੀਲੈਂਸ ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇਂ ਵਿਧਾਇਕ ਦੇ ਟਿਕਾਣਿਆਂ ਅਤੇ ਰਿਹਾਇਸ਼ ਉਪਰ ਛਾਪੇਮਾਰੀ ਕੀਤੀ ਸੀ। ਸੂਚਨਾ ਮੁਤਾਬਕ ਵਿਧਾਇਕ ਰਮਨ ਅਰੋੜਾ ਉਪਰ ਨਗਰ ਨਿਗਮ ਰਾਹੀਂ ਕਥਿਤ ਤੌਰ ‘ਤੇ ਭ੍ਰਿਸਟਾਚਾਰ ਕਰਨ ਦੇ ਇਲਜਾਮ ਲੱਗੇ ਹਨ । ਉਧਰ , ਆਪਣੀ ਹੀ ਪਾਰਟੀ ਦੇ ਵਿਧਾਇਕ ਵਿਰੁਧ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਕਰੀਬ ਸਾਢੇ 4 ਮਿੰਟ ਦੀ ਵੀਡੀਓ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭ੍ਰਿਸਟਾਚਾਰ ਦੇ ਮੁੱਦੇ ’ਤੇ ਸੂਬੇ ਦੀ ਸੱਤਾ ਵਿਚ ਆਈ ਸੀ।
ਇਹ ਵੀ ਪੜ੍ਹੋ ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action
ਜਿਸਦੇ ਚੱਲਦੇ ਇਹ ਨਹੀਂ ਦੇਖਿਆ ਜਾਵੇਗਾ ਕਿ ਕੋਈ ਆਪਣਾ ਹੈ ਜਾਂ ਬੈਗਾਨਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵਿਅਕਤੀ ਵਿਸ਼ੇਸ ਵਿਰੁਧ ਕੋਈ ਕਾਰਵਾਈ ਨਹੀਂ ਕਰ ਰਹੀ, ਬਲਕਿ ਭ੍ਰਿਸਟਾਚਾਰ ਵਿਰੁਧ ਸੱਟ ਮਾਰ ਰਹੀ ਹੈ ਤੇ ਹੁਣ ਸਰਕਾਰ ਦਾ ਦ੍ਰਿੜ ਨਿਸ਼ਾਨਾ ਹੈ ਕਿ ਸੂਬੇ ਨੂੰ ਪੂਰੀ ਤਰ੍ਹਾਂ ਭ੍ਰਿਸਟਾਚਾਰ ਮੁਕਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜੇ ਹਨ ਤੇ ਜੇਕਰ ਕੋਈ ਅਫ਼ਸਰ ਜਾਂ ਲੀਡਰ ਉਨ੍ਹਾਂ ਨੂੰ ਭ੍ਰਿਸਟਾਚਾਰ ਦੀ ਨੀਅਤ ਨਾਲ ਤੰਗ ਕਰਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਉਸ ਵੇਲੇ ਤੋਂ ਲੈ ਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਲੜਾਈ ਲੜੀ ਜਾ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਡੇ ਸਿਸਟਮ ਨੂੰ ਭ੍ਰਿਸ਼ਟਾਚਾਰ ਸਿਉਂਕ ਵਾਂਗ ਲੱਗੀ ਹੋਈ ਹੈ ਅਤੇ ਭ੍ਰਿਸ਼ਟ ਕਾਰਵਾਈਆਂ ਕਰਨ ਵਾਲੇ ਟੈਕਸ ਭਰਨ ਦੇ ਲੋਕਾਂ ਦੇ ਪੈਸੇ ਨੂੰ ਖੁਰਦ-ਬੁਰਦ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਦੇ ਖਿਲਾਫ ਨਹੀਂ ਸਗੋਂ ਭ੍ਰਿਸ਼ਟ ਤੰਤਰ ਦੇ ਖਿਲਾਫ਼ ਹੈ।
ਇਹ ਵੀ ਪੜ੍ਹੋ ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜ ਦੇਣ ਤੱਕ ਇਹ ਲੜਾਈ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੀ ਧੌਂਸ ਨਾਲ ਕਾਰੋਬਾਰੀਆਂ ਤੇ ਦੁਕਾਨਦਾਰਾਂ ਦੀ ਸ਼ਰੇਆਮ ਲੁੱਟ ਹੁੰਦੀ ਹੋਵੇ ਤਾਂ ਅਜਿਹੇ ਮੌਕੇ ਸਰਕਾਰ ਚੁੱਪ ਕਰਕੇ ਨਹੀਂ ਬੈਠ ਸਕਦੀ।ਉਨ੍ਹਾਂ ਕਿਹਾ ਕਿ ਰਸੂਖਵਾਨ ਸਿਆਸਤਦਾਨਾਂ ਵੱਲੋਂ ਕੁਝ ਅਫਸਰਾਂ ਨਾਲ ਮਿਲੀਭੁਗਤ ਕਰਕੇ ਭੋਲੇ-ਭਾਲੇ ਲੋਕਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਪਾਸੋਂ ਫਿਰੌਤੀਆਂ ਮੰਗਣ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਭ੍ਰਿਸ਼ਟ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟ ਮੰਤਵਾਂ ਲਈ ਉਨ੍ਹਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਜਾਂ ਰੁਕਾਵਟਾਂ ਪੈਦਾ ਕਰਦਾ ਹੈ ਤਾਂ ਆਮ ਆਦਮੀ ਨੂੰ ਅੱਗੇ ਆ ਕੇ ਉਨ੍ਹਾਂ ਵਿਰੁੱਧ ਸ਼ਿਕਾਇਤ ਕਰਨੀ ਚਾਹੀਦੀ ਹੈ। ਸੂਬਾ ਸਰਕਾਰ ਉਨ੍ਹਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ “ਸਾਡੇ ਲਈ ਭ੍ਰਿਸ਼ਟ, ਭ੍ਰਿਸ਼ਟ ਹੈ, ਭਾਵੇਂ ਸਾਡਾ ਹੋਵੇ ਜਾਂ ਕੋਈ ਹੋਰ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਜਿਸ ਕਿਸੇ ਦੇ ਵੀ ਹੱਥ ਭ੍ਰਿਸ਼ਟਾਚਾਰ ਵਿੱਚ ਰੰਗੇ ਹੋਏ ਹਨ, ਮੇਰੀ ਸਰਕਾਰ ਉਨ੍ਹਾਂ ਨੂੰ ਬਖਸ਼ੇਗੀ ਨਹੀਂ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


