ਐਮ.ਐਲ.ਆਰ ਬਦਲੇ ਬਠਿੰਡਾ ਸਿਵਲ ਹਸਪਤਾਲ ਦਾ ਡਾਕਟਰ ਤੇ ਸਫਾਈ ਸੇਵਕ 5,000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ

Date:

spot_img

ਬਠਿੰਡਾ, 26 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੰਨ੍ਹਾਂ ਵਿਰੁਧ ਪਿੰਡ ਗੁਰੂਸਰ ਸਹਿਣੇ ਵਾਲਾ ਦੇ ਨਿਰਮਲ ਸਿੰਘ ਨੇ ਸਿਕਾਇਤ ਕੀਤੀ ਸੀ, ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ।

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਹਿਲੀ ਕਿਸ਼ਤ ਵਜੋਂ ਇਹ ਪਹਿਲਾਂ ਹੀ 5 ਹਜ਼ਾਰ ਰੁਪਏ ਮੌਕੇ ’ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...