80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Date:

spot_img

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਇਹ ਵੀ ਪੜ੍ਹੋ 👉CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ...

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...