ਇੰਤਕਾਲ ਬਦਲੇ 42,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

Date:

spot_img

ਅੰਮ੍ਰਿਤਸਰ, 9 ਫਰਵਰੀ :  ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ।

ਪੀੜਤ ਲੜਕੀ ਨੇ ਲੁਟੇਰੇ ਨੂੰ ਲੱਭ ਕੇ ਵਾਪਸ ਲਿਆ ਫ਼ੋਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...