Faridkot News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਪ੍ਰਾਈਵੇਟ ਕਰਿੰਦੇ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







