spot_img

ਬਠਿੰਡਾ ਦੇ ਇਸ ਥਾਣੇ ਦਾ ‘ਥਾਣੇਦਾਰ’ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੁੂ

Date:

spot_img

ਬਠਿੰਡਾ, 24 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ ਤਹਿਸੀਲ ਰਾਮਪੁਰਾ ਫੂਲ ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ 25 ‘ਬੁਲਾਰਿਆਂ’ ਦੇ ਨਾਵਾਂ ਦਾ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ।

ਪੰਜਾਬ ’ਚ ਵਾਪਰੀ ਵੱਡੀ ਵਾਰਦਾਤ: ਬੇਖੌਫ਼ ਹਮ.ਲਾਵਾਰਾਂ ਨੇ ਘਰ ਵਿਚ ਵੜ ਕੇ NRI ਮਾਰੀਆਂ ਗੋ.ਲੀਆਂ

ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...