WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ: ਡੀਜੀਪੀ ਵਿਜੀਲੈਂਸ

35 Views

ਮੁੱਖ ਮੰਤਰੀ ਦੇ ਹੁਕਮਾਂ ਤਹਿਤ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ
ਚੰਡੀਗੜ੍ਹ, 27 ਅਕਤੂਬਰ: ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਅਧਿਆਪਕਾਂ ਦੀਆਂ ਤਨਖਾਹਾਂ ‘ਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਕਾਬੂ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਸੁਪਨਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਅਤੇ ਨਿੱਜੀ ਤੇ ਜਨਤਕ ਖੇਤਰ ਦੇ ਸਰਬਪੱਖੀ ਵਿਕਾਸ ਜ਼ਰੀਏ ਲੋਕਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।ਵਿਸ਼ੇਸ਼ ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਜੀਲੈਂਸ ਬਿਊਰੋ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੇ ਇਸ ਨੇਕ ਕਾਰਜ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਪੁਲਿਸ ਦੇ ਵੱਲੋਂ ਬਾਰਡਰ ਪਾਰ ਤੋਂ ਆਈ ਹੈਰੋਇਨ ਦੀ ਵੱਡੀ ਖੇਪ ਜ਼ਬਤ

ਵਿਜੀਲੈਂਸ ਚੀਫ਼ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਮਾਨਦਾਰੀ ਤੇ ਕੁਸ਼ਲਤਾ ਨਾਲ ਕੰਮ ਕਰਨ ਅਤੇ ਵਿਜੀਲੈਂਸ ਬਿਊਰੋ ਦੇ ਬਕਾਇਆ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਇਨ੍ਹਾਂ ਕੇਸਾਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2022 ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤੀ ਗਈ ਸੀ ਅਤੇ ਬਿਊਰੋ ਨੇ ਇਸ ਐਕਸ਼ਨ ਲਾਈਨ ‘ਤੇ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ 189 ਐਫ.ਆਈ.ਆਰ. ਦਰਜ ਕੀਤੀਆਂ ਹਨ।

 

Related posts

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

punjabusernewssite

ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ ਅਕਾਲੀ ਦਲ ਅਬੋਹਰ ’ਚ ਦੇਵੇਗਾ ਰੋਸ ਧਰਨਾ

punjabusernewssite

ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਡੀਸੀਜ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜਾ ਲਿਆ

punjabusernewssite