ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ;ਜਾਂਚ ਲਈ ਨਮੂਨੇ ਕੀਤੇ ਇਕੱਤਰ

0
51
+1

Chandigarh News:ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਂਝੀ ਕਾਰਵਾਈ ਦੌਰਾਨ ਲੈਬ ਜਾਂਚ ਲਈ ਦੁੱਧ, ਦਹੀਂ ਅਤੇ ਪਨੀਰ ਦੇ ਕਈ ਨਮੂਨੇ ਇਕੱਠੇ ਕੀਤੇ ਗਏ, ਜੋ ਕਿ ਮਿਲਾਵਟੀ ਭੋਜਨ ਉਤਪਾਦਾਂ ਵਿਰੁੱਧ ਸਰਕਾਰ ਦੀ ਠੋਸ ਕਾਰਵਾਈ ਨੂੰ ਦਰਸਾਉਂਦਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਤਵਿੰਦਰ ਸਿੰਘ ਅਤੇ ਵਿਜੀਲੈਂਸ ਬਿਊਰੋ ਇੰਸਪੈਕਟਰ ਸ਼ਕੁੰਤ ਚੌਧਰੀ ਦੀ ਅਗਵਾਈ ਹੇਠ ਕੀਤੀ ਗਈ

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼

ਇਸ ਛਾਪੇਮਾਰੀ ਦੌਰਾਨ ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਚੌਕ ਨੇੜੇ ਸਥਿਤ ਇਮਾਨ ਡੇਅਰੀ ਦੀ ਚੈਕਿੰਗ ਕੀਤੀ ਗਈ ਜਿੱਥੇ ਦੁੱਧ, ਦਹੀਂ ਅਤੇ ਪਨੀਰ ਦੇ ਨਮੂਨੇ ਲਏ ਗਏ। ਇਸ ਤੋਂ ਇਲਾਵਾ, ਹੋਰ ਜਾਂਚ ਲਈ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਾਹਮਣੇ ਸਥਿਤ ਚੀਮਾ ਡੇਅਰੀ ਤੋਂ ਦੁੱਧ ਦੇ ਨਮੂਨੇ ਲਏ ਗਏ।ਵਿਜੀਲੈਂਸ ਬਿਊਰੋ ਵੱਲੋਂ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਮਿਲਾਵਟਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਲੈਬ ਜਾਂਚ ਰਾਹੀਂ ਕਿਸੇ ਵੀ ਮਿਲਾਵਟਖੋਰੀ ਦੀ ਪੁਸ਼ਟੀ ਹੁੰਦੀ ਹੈ ਤਾਂ ਤੁਰੰਤ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਤਹਿਸੀਲਦਾਰਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ

ਰੂਪਨਗਰ ਵਿੱਚ ਵੀ ਕੀਤੀ ਗਈ ਚੈਕਿੰਗ
ਇਸੇ ਤਰ੍ਹਾਂ, ਵਿਜੀਲੈਂਸ ਬਿਊਰੋ ਵੱਲੋਂ ਐਸ.ਐਸ.ਪੀ./ਵਿਜੀਲੈਂਸ ਬਿਊਰੋ ਰੂਪਨਗਰ ਰੇਂਜ ਅਰੁਣ ਸੈਣੀ, ਡੀ.ਐਸ.ਪੀ./ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਗੁਰਚਰਨ ਸਿੰਘ ਅਤੇ ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗ, ਰੂਪਨਗਰ ਦੇ ਸਹਾਇਕ ਕਮਿਸ਼ਨਰ ਮਨਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੂਪਨਗਰ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ।ਬੁਲਾਰੇ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਿਮਰਨਜੀਤ ਸਿੰਘ (ਰੂਪਨਗਰ-1) ਅਤੇ ਦਿਨੇਸ਼ ਜੋਤ ਸਿੰਘ ਸਮੇਤ ਟੀਮਾਂ ਨੇ ਬਿਨਾਂ ਲਾਇਸੈਂਸ ਵਾਲੇ ਵਿਕਰੇਤਾਵਾਂ ਤੋਂ ਸੋਇਆ ਚਾਪ, ਸਪਰਿੰਗ ਰੋਲ, ਮੋਮੋਜ਼, ਬੇਕਰੀ ਆਈਟਮਾਂ, ਬਰੈੱਡ ਅਤੇ ਘਿਓ ਦੇ ਨਮੂਨੇ ਇਕੱਤਰ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਡੇਅਰੀ ਮਾਲਕਾਂ, ਮਿਠਾਈਆਂ ਦੀਆਂ ਦੁਕਾਨਾਂ ਅਤੇ ਫੂਡ ਜੁਆਇੰਟ ਮਾਲਕਾਂ ਨੂੰ ਮਿਲਾਵਟਖੋਰੀ ਦੇ ਨਤੀਜਿਆਂ ਬਾਰੇ ਰਸਮੀ ਤੌਰ ‘ਤੇ ਚੇਤਾਵਨੀ ਦਿੱਤੀ ਗਈ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here