Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ Police Inspector ਦੇ ਕਾਤਲਾਂ ਦਾ ਜਲੰਧਰ ਪੁਲਿਸ ਨੇ ਕੀਤਾ Encounter
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ"