ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Date:

spot_img

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਇਹ ਵੀ ਪੜ੍ਹੋ ਨਗਰ ਨਿਗਮ ਤੇ ਕੌਂਸਲ ਚੋਣਾਂ; ਆਮ ਆਦਮੀ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ

ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਨਗਰ ਨਿਗਮ ਤੇ ਕੌਂਸਲ ਚੋਣਾਂ; ਆਮ ਆਦਮੀ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ

Chandigarh News: ਅਗਲੇ ਦਿਨਾਂ 'ਚ ਪੰਜਾਬ ਦੇ ਪਟਿਆਲਾ ਨਗਰ...

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...