Tarn taran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


