40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Date:

spot_img

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Raghav Chadha ਦੀ Vote ਦਾ ਮਾਮਲਾ; AAP ਨੇ SIR ‘ਤੇ ਚੁੱਕੇ ਸਵਾਲ !

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ 50000 ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ।

ਇਹ ਵੀ ਪੜ੍ਹੋ 👉ਬਹਿਬਲ ਕਲਾਂ ਗੋਲੀ ਕਾਂਡ; SIT ਵੱਲੋਂ ਸੁਖਬੀਰ ਬਾਦਲ ਮੁੜ ਤਲਬ

ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏਐਸਆਈ ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

वन मित्रों की बकाया राशि 15 सितंबर तक जारी करने के निर्देश

👉राव नरबीर सिंह ने अधिकारियों को दिए सख्त निर्देश,...

सफाई कर्मचारियों की मांगों पर सरकार गंभीरता से कर रही विचार : मुख्यमंत्री

Haryana News: हरियाणा के मुख्यमंत्री श्री नायब सिंह सैनी...

महिला जनप्रतिनिधि बदलाव की शिल्पकार : मुख्यमंत्री नायब सिंह सैनी

👉महिलाओं की भागीदारी से नीति निर्माण में आती है...