20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

Date:

spot_img

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ  8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ

ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...