Punjabi Khabarsaar
ਲੁਧਿਆਣਾ

ਪੈਸੇ ਲੈ ਕੇ ਦੂਜੇ ਨੂੰ ‘ਕੱਚੀ’ ਨੌਕਰੀ ਦਿਵਾਉਂਦੇ ਮੁਲਾਜਮ ਨੇ ਅਪਣੀ ‘ਪੱਕੀ’ ਨੌਕਰੀ ਤੋਂ ਵੀ ਹੱਥ ਧੋਤੇ

ਵਿਜੀਲੈਂਸ ਨੇ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ
ਲੁਧਿਆਣਾ, 29 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਕੋਲ ਇੰਨ੍ਹਾਂ ਵਿਰੁਧ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਸ਼ਿਕਾਇਤ ਕਰਵਾਈ ਗਈ ਸੀ, ਜਿਸਦੇ ਵਿਚ ਉਸਨੇ ਦਸਿਆ ਸੀ ਕਿ ਈਐਸਆਈਸੀ ਹਸਪਤਾਲ ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ ’ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।

ਬਠਿੰਡਾ ’ਚ ਨਜਾਇਜ਼ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਪਤਨੀ ਨੂੰ ਕੁ+ਹਾੜੀ ਨਾਲ ਵੱ+ਢਿਆ

ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ।

ਪੋਲਿੰਗ ਬੂਥਾਂ ਦੇ 100 ਮੀਟਰ ਘੇਰੇ ਅੰਦਰ ਲਾਊਂਡ ਸਪੀਕਰ ਤੋਂ ਇਲਾਵਾ ਸੰਚਾਰ ਸਾਧਨ ਵਰਤਣ ਦੀ ਸਖਤ ਮਨਾਹੀ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ।

 

Related posts

ਭਗਵੰਤ ਮਾਨ ਤੇ ਸੁਖਬੀਰ ਬਾਦਲ ਦੀ ਲੜਾਈ ’ਚ ਕੁੱਦੇ ਰਵਨੀਤ ਬਿੱਟੂ, ਜਾਣੋ ਕੀ ਕਿਹਾ

punjabusernewssite

ਲੁਧਿਆਣਾ ਰੇਲਵੇ ਸਟੇਸ਼ਨ ’ਤੇ ਦੋ ਕਿਲੋ ਸੋਨਾ ਬਰਾਮਦ, ਦੋ ਲਏ ਹਿਰਾਸਤ ’ਚ

punjabusernewssite

ਬਲੋਗਰ ਭਾਨਾ ਸਿੱਧੂ ਫਰੌਤੀ ਦੇ ਕੇਸ ਵਿੱਚ ਗ੍ਰਿਫਤਾਰ

punjabusernewssite