Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Date:

spot_img

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ  ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33,000 ਰੁਪਏ (15,000 ਰੁਪਏ ਨਕਦ ਅਤੇ 18,000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ।ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ।ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...