WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ।
ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ ‘ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ

punjabusernewssite

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ 1.25 ਲੱਖ ਫਲਦਾਰ ਬੂਟੇ

punjabusernewssite

ਹਾਈਕੋਰਟ ਦਾ ਫੈਸਲਾ: ਮੁਸਲਿਮ ਲੜਕੀ 16 ਸਾਲ ਦੀ ਉਮਰ ’ਚ ਵੀ ਹੈ ਵਿਆਹ ਲਈ ਯੋਗ

punjabusernewssite