4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

Date:

spot_img

Barnala News: Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ Jalandhar News : ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ ‘ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ ‘ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...