Bathinda News:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਦਕਿ ਪਟਵਾਰੀ ਦੀ ਵੀ ਭੂਮਿਕਾ ਦੀ ਜਾਂਚ ਕਰਕੇ ਉਸਨੂੰ ਵੀ ਇਸ ਕੇਸ ਵਿਚ ਨਾਮਜਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ।
ਇਹ ਵੀ ਪੜ੍ਹੋ 👉Amritsar ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ
ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।੍ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ।
ਇਹ ਵੀ ਪੜ੍ਹੋ 👉Bathinda Police ਦੀ ਮੁਸਤੈਦੀ ਨਾਲ ਬੱਚਾ ਸੁਰੱਖਿਅਤ ਮਾਪਿਆਂ ਤੱਕ ਪਹੁੰਚਿਆ
ਇਸ ਗੱਲਬਾਤ ਦੌਰਾਨ, ਪਟਵਾਰੀ 1,40,000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ।ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



