ਮਾਈਨਿੰਗ ਵਿਭਾਗ ਦਾ SDO 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Date:

spot_img

SAS Nagar News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ  AAP ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਦੇਖੋ ਲਿਸਟ

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...