30,000 ਰੁਪਏ ਰਿਸ਼ਵਤ ਲੈਂਦਾ SDO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Date:

spot_img

Kapurthala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਪ੍ਰਧਾਨ ਧਾਮੀ ਨੇ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣਾ ਕਬੂਲਿਆ, ਲਗਾਤਾਰ 6 ਮਹੀਨੇ ਸਰਾਵਾਂ ‘ਚ ਰੱਖਣ ਨੂੰ ਨਕਾਰਿਆ !

ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ।ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ (30,000 ਰੁਪਏ) ਬਰਾਮਦ ਕਰ ਲਈ ਗਈ ਹੈ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...