Vigilance Bureau ਨੇ 5000 ਰੁਪਏ ਰਿਸ਼ਵਤ ਲੈਂਦਾ Excise Dept ਦਾ ਸੀਨੀਅਰ ਸਹਾਇਕ ਕੀਤਾ ਗ੍ਰਿਫਤਾਰ

Date:

spot_img

Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ  Diljit Dosanjh ਦੇ Manager ਦੇ ਘਰ ‘ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ ਪੁਲਿਸ ਵੱਲੋਂ ਗ੍ਰਿਫਤਾਰ

ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ ਇਸ ਲਈ ਉਸਨੇ ਵੀਬੀ ਰੇਂਜ ਜਲੰਧਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਕੀ ਰਕਮ ਵੀ ਬਰਾਮਦ ਕੀਤੀ ਗਈ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related