Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

Fazilka News:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਰਵੀਪਾਲ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਐਸ.ਆਈ. ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਤੇ ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਿਸ ਕੇਸ ਨਾਲ ਸਬੰਧਤ ਚਾਰਜਸ਼ੀਟ ਜ਼ਿਲ੍ਹਾ ਅਦਾਲਤ ਵਿੱਚ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ  Big News; ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ IAS ਤੇ PCS ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...