Monday, February 2, 2026

ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ CIA Staff ਦੇ ਚਰਚਿਤ ‘ਥਾਣੇਦਾਰ’ ਤੇ ਕਾਂਸਟੇਬਲ ਵਿਰੁਧ ਪਰਚਾ ਦਰਜ਼

Date:

spot_img

ਨਸ਼ਾ ਤਸਕਰ ਤੋਂ ਮੰਗੇ ਸਨ 60,000 ਰੁਪਏ, ਕਾਂਸਟੇਬਲ ਗ੍ਰਿਫਤਾਰ, ਥਾਣੇਦਾਰ ਫ਼ਰਾਰ
ਸ਼੍ਰੀ ਮੁਕਤਸਰ ਸਾਹਿਬ, 8 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਵੱਲੋਂ ਡੀਜੀਪੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਭ੍ਰਿਸਟਾਚਾਰੀਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ CIA Staff ਦੇ ਚਰਚਿਤ ‘ਥਾਣੇਦਾਰ’ ਤੇ ਕਾਂਸਟੇਬਲ ਵਿਰੁਧ ਨਸ਼ਾ ਤਸਕਰ ਤੋਂ ਪੈਸੇ ਮੰਗਣ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਨੇ ਕਾਂਸਟੇਬਲ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਥਾਣੇਦਾਰ ਫ਼ਰਾਰ ਹੋਣ ਵਿਚ ਸਫ਼ਲ ਰਿਹਾ, ਜਿਸਨੂੰ ਕਾਬੂ ਕਰਨ ਲਈ ਟੀਮਾਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋਸੁਨੀਲ ਜਾਖ਼ੜ ਨੇ ਸੁਖ਼ਬੀਰ ਬਾਦਲ ਨੂੰ ਸਜ਼ਾ ਸੁਣਾਉਣ ਸਬੰਧੀ ਜਥੇਦਾਰ ਨੂੰ ਕੀਤੀ ਭਾਵਪੂਰਤ ਅਪੀਲ!

ਮਾਮਲੇ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਮੁਲਜਮ ਏ.ਐਸ.ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਸੀ.ਆਈ.ਏ. ਸਟਾਫ ਮਲੋਟ ਜਿਲਾ ਮੁਕਤਸਰ ਵਿਖੇ ਤੈਨਾਤ ਹਨ। ਇੰਨ੍ਹਾਂ ਵਿਰੁਧ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋਲੁਧਿਆਣਾ ’ਚ ਸੂਬਾ ਪੱਧਰੀ ਸਮਾਗਮ ਤੋਂ ਪਹਿਲਾਂ ਪੁਲਿਸ ਤੇ ਬਦਮਾਸ਼ਾਂ ’ਚ ਮੁਕਾਬਲਾ, ਇੱਕ ਜਖ਼ਮੀ ਤੇ ਇੱਕ ਫ਼ਰਾਰ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਪਰਚਾ ਨਾ ਦਰਜ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ

ਇਹ ਵੀ ਪੜ੍ਹੋਅਦਭੁੱਤ ਮਾਮਲਾ:CM ਲਈ ਲਿਆਂਦੇ ਸਮੋਸੇ ਖ਼ਾ ਗਿਆ ਕੋਈ ਹੋਰ, ਜਾਂਚ ਖੁਫ਼ੀਆ ਵਿੰਗ ਨੂੰ ਸੌਂਪੀ!

ਏ.ਐਸ.ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ’ਤੇ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਮੁਲਜਮ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...