SDM ਦਫ਼ਤਰ ਦਾ ਕਲਰਕ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Date:

spot_img

Patiala News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...