Muktsar\Bathinda News:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ
ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ।ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


