ਵਿਜੀਲੈਂਸ ਬਿਊਰੋ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ 3,600 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

Date:

spot_img

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ
Faridkot News:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ,ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ਅੰਡਰ-17 ਲੜਕਿਆਂ ਵਿੱਚ ਜਲੰਧਰ ਨੇ ਬਠਿੰਡਾ ਨੂੰ ਹਰਾਇਆ

ਕ੍ਰਿਕਟ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀ ਹੈ:...

हरियाणा के राज्यपाल ने अंतर्राष्ट्रीय गीता महोत्सव की व्यवस्थाओं को और बेहतर बनाने का किया आह्वान

 👉अंतर्राष्ट्रीय गीता महोत्सव में श्रद्धालुओं और पर्यटकों की सुविधाओं...