Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Date:

spot_img

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮੋਹਿਤ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋ  Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਔਨਲਾਈਨ ਅਰਜ਼ੀ ਦਿੱਤੀ ਸੀ ਪਰ ਉਸਨੂੰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪ੍ਰਿੰਸੀਪਲ ਨੇ ਉਸ ਤੋਂ 15800 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 10,000 ਰੁਪਏ ਰਿਸ਼ਵਤ ਲੈ ਵੀ ਲਈ। ਦੱਸਣਯੋਗ ਹੈ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਰਕਾਰੀ ਫੀਸ 900 ਰੁਪਏ ਅਤੇ ਤਤਕਾਲ ਸਰਕਾਰੀ ਫੀਸ 2000 ਰੁਪਏ ਹੈ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਥਾਂ ਦੀ ਕੋਈ...