50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Date:

spot_img

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ 👉ਦਿੱਗਜ ਅਦਾਕਾਰ Nana Patekar ਨਹੀਂ ਰਹੇ, 75 ਸਾਲ ਦੀ ਉਮਰ ’ਚ ਨਿਧਨ ਦਾ ਕੀ ਸੀ ਕਾਰਨ ?

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

20 IPS ਅਧਿਕਾਰੀਆਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP

ਨਿਊਜ਼ ਡੈਸਕ: ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਵੱਡਾ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Seasonal Daily Wagers Policy-2026 ਲਾਗੂ, 223 ਦਿਹਾੜੀਦਾਰ ਕਰਮਚਾਰੀਆਂ ਨੂੰ ਮਿਲਿਆ ਲਾਭ

👉ਸੀਜ਼ਨਲ ਦਿਹਾੜੀਦਾਰਾਂ ਨੂੰ ਪੂਰੇ ਮਹੀਨੇ ਦੀ ਤਨਖਾਹ, 10 ਛੁੱਟੀਆਂ,...